Big News : ਟਰੱਕ ਦੀ ਲਪੇਟ 'ਚ ਆਈ ਇਨੋਵਾ ਦੇ ਉੱਡੇ ਪਰਖੱਚੇ, ਸਾਹਨੇਵਾਲ ਨੇੜੇ ਭਿਆਨਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
ਜਾਣਕਾਰੀ ਦਿੰਦਿਆਂ ਥਾਣਾ ਸਾਹਨੇਵਾਲ ਦੇ ਸਬ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਸਰਹੰਦ ਦਾ ਰਹਿਣ ਵਾਲਾ ਨੰਦਾ ਪਰਿਵਾਰ ਲੁਧਿਆਣਾ ਵਿੱਚ ਇੱਕ ਵਿਆਹ ਸਮਾਰੋਹ ਵਿੱਚ ਸ਼ਾਮਿਲ ਹੋਣ ਆਇਆ ਸੀ। ਸਵੇਰੇ 7 ਵਜੇ ਦੇ ਕਰੀਬ ਪਰਿਵਾਰ ਸਫੇਦ ਰੰਗ ਦੀ ਇਨੋਵਾ ਕਾਰ ਤੇ ਸਵਾਰ ਹੋ ਕੇ ਲੁਧਿਆਣਾ ਤੋਂ ਘਰ ਵੱਲ ਰਵਾਨਾ ਹੋਇਆ।
Publish Date: Mon, 01 Dec 2025 08:22 PM (IST)
Updated Date: Mon, 01 Dec 2025 08:29 PM (IST)
ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ ਲੁਧਿਆਣਾ : ਪਿੰਡ ਖਾਕਟ ਦੇ ਲਾਗੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਦੌਰਾਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਪੂਰਾ ਪਰਿਵਾਰ ਵਿਆਹ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਘਰ ਵਾਪਸ ਪਰਤ ਰਿਹਾ ਸੀ।
ਪੁਲਿਸ ਦੇ ਮੁਤਾਬਕ ਮ੍ਰਿਤਕਾਂ ਦੀ ਪਛਾਣ ਰੇਨੂ ਬਾਲਾ, ਅਸ਼ੋਕ ਕੁਮਾਰ ਨੰਦਾ ਅਤੇ ਕਿਰਨ ਨੰਦਾ ਵਜੋਂ ਹੋਈ। ਇਸ ਹਾਦਸੇ ਦੇ ਦੌਰਾਨ ਮੋਹਨ ਕੁਮਾਰ ਨੰਦਾ ਅਤੇ ਸ਼ਰਮੀਲੀ ਨੰਦਾ ਗੰਭੀਰ ਰੂਪ ਵਿੱਚ ਫੱਟੜ ਹੋਏ ਹਨ ਜਿਨਾਂ ਨੂੰ ਇਲਾਜ ਲਈ ਅਪੋਲੋ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦਿਆਂ ਥਾਣਾ ਸਾਹਨੇਵਾਲ ਦੇ ਸਬ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਸਰਹੰਦ ਦਾ ਰਹਿਣ ਵਾਲਾ ਨੰਦਾ ਪਰਿਵਾਰ ਲੁਧਿਆਣਾ ਵਿੱਚ ਇੱਕ ਵਿਆਹ ਸਮਾਰੋਹ ਵਿੱਚ ਸ਼ਾਮਿਲ ਹੋਣ ਆਇਆ ਸੀ। ਸਵੇਰੇ 7 ਵਜੇ ਦੇ ਕਰੀਬ ਪਰਿਵਾਰ ਸਫੇਦ ਰੰਗ ਦੀ ਇਨੋਵਾ ਕਾਰ ਤੇ ਸਵਾਰ ਹੋ ਕੇ ਲੁਧਿਆਣਾ ਤੋਂ ਘਰ ਵੱਲ ਰਵਾਨਾ ਹੋਇਆ। ਤੇਜ਼ ਰਫਤਾਰ ਇਨੋਵਾਕਾਰ ਜਿਵੇਂ ਹੀ ਖਾਕਟ ਪਿੰਡ ਦੇ ਲਾਗੇ ਪਹੁੰਚੀ ਤਾਂ ਸੰਤੁਲਨ ਵਿਗੜ ਜਾਣ ਕਾਰਨ ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ।
ਹਾਦਸਾ ਇਸ ਕਦਰ ਭਿਆਨਕ ਸੀ ਕਿ ਕਾਰ ਸਵਾਰ ਪੰਜੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਖਮਾਂ ਦੀ ਤਾਬ ਨਾ ਝੱਲਦਿਆਂ ਰੇਨੂ ਬਾਲਾ ਅਸ਼ੋਕ ਕੁਮਾਰ ਅਤੇ ਕਿਰਨ ਦੀ ਮੌਤ ਹੋ ਗਈ। ਜਦਕਿ ਮੋਹਨ ਕੁਮਾਰ ਅਤੇ ਸ਼ਰਮੀਲੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਸਬ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਟਰੱਕ ਚਾਲਕ ਦੇ ਖਿਲਾਫ ਮੁਕਦਮਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ।