- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਰੋਡਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ,ਕਿਉਂਕਿ ਸਰਕਾਰ ਜਥੇਬੰਦੀ ਨਾਲ ਮੀਟਿੰਗ ਕਰਨ ਤੋਂ ਵਾਰ ਵਾਰ ਭੱਜ ਕੇ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਕਥਿਤ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਰੋਸ ਵਜੋਂ ਕੱਲ੍ਹ 15 ਅਕਤੂਬਰ ਨੂੰ ਕੱਚੇ ਰੋਡਵੇਜ਼ ਕਾਮੇ ਸੂਬੇ ਦੇ ਸਮੂਹ ਬੱਸ ਅੱਡਿਆਂ ‘ਤੇ ਗੇਟ ਰੈਲੀਆਂ ਅਤੇ ਪ੍ਰਦਰਸ਼ਨ ਕਰਨਗੇ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : 15 ਅਕਤੂਬਰ ਨੂੰ ਸੂਬੇ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਇਸ ਗੱਲ ਦਾ ਧਿਆਨ ਰੱਖਣ ਕਿ ਕਿਸੇ ਵੇਲੇ ਵੀ ਬੱਸਾਂ ਰੁਕ ਸਕਦੀਆਂ ਹਨ। ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ,ਚੇਅਰਮੈਨ ਹਰਕੇਸ਼ ਵਿੱਕੀ ਅਤੇ ਜਨਰਲ ਸਕੱਤਰ ਸਮਸ਼ੇਰ ਸਿੰਘ ਨੇ ਦੱਸਿਆ ਕਿ ਮਾਨ ਸਰਕਾਰ ਮੁਲਾਜ਼ਮਾਂ ਅਤੇ ਨੌਜਵਾਨਾਂ ਨੂੰ ਇਨਸਾਫ ਦੇਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਇਸ ਲਈ ਸੂਬੇ ਦੇ ਨੌਜਵਾਨਾਂ ਵਿੱਚ ਬੇਚੈਨੀ ਪਾਈ ਜਾ ਰਹੀ।
ਉਨ੍ਹਾਂ ਦੱਸਿਆ ਕਿ ਰੋਡਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ,ਕਿਉਂਕਿ ਸਰਕਾਰ ਜਥੇਬੰਦੀ ਨਾਲ ਮੀਟਿੰਗ ਕਰਨ ਤੋਂ ਵਾਰ ਵਾਰ ਭੱਜ ਕੇ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਕਥਿਤ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਰੋਸ ਵਜੋਂ ਕੱਲ੍ਹ 15 ਅਕਤੂਬਰ ਨੂੰ ਕੱਚੇ ਰੋਡਵੇਜ਼ ਕਾਮੇ ਸੂਬੇ ਦੇ ਸਮੂਹ ਬੱਸ ਅੱਡਿਆਂ ‘ਤੇ ਗੇਟ ਰੈਲੀਆਂ ਅਤੇ ਪ੍ਰਦਰਸ਼ਨ ਕਰਨਗੇ।
ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾ ਤਸਕਰਾਂ ਵੱਲੋਂ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਲਈ ਜੇ ਕੋਈ ਜੱਥੇਬੰਦੀ ਝੋਟੇ ਦੇ ਕਤਲ ਵਿਰੁੱਧ ਸੜਕਾਂ ‘ਤੇ ਸਰਕਾਰੀ ਬੱਸਾਂ ਰੋਕਣ ਲਈ ਆਖਦੀ ਹੈ ਤਾਂ ਡਰਾਈਵਰ-ਕੰਡਕਟਰ ਉਥੇ ਹੀ ਬੱਸਾਂ ਰੋਕਣਗੇ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਡਰਾਈਵਰਾਂ-ਕੰਡਕਟਰਾਂ ਉੱਪਰ ਦਬਾਅ ਪਾ ਕੇ ਬੱਸਾਂ ਚਲਾਉਣ ਲਈ ਹੁਕਮ ਕੀਤੇ ਜਾਣਗੇ, ਤਾਂ ਹੋਣ ਵਾਲੇ ਨੁਕਸਾਨ ਲਈ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ।
ਆਗੂਆਂ ਨੇ ਚਿਤਾਵਨੀ ਦਿੰਦਿਆਂ ਦੱਸਿਆ ਕਿ ਜੇਕਰ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 21 ਅਕਤੂਬਰ ਤੋਂ ਮੁਕੰਮਲ ਅਣਮਿੱਥੇ ਸਮੇ ਦੀ ਹੜਤਾਲ ਕਰਕੇ ਵਿਧਾਨ ਸਭਾ ਸੈਸ਼ਨ ਸਮੇਤ ਮੁੱਖ ਮੰਤਰੀ ਰਹਾਇਸ਼ ‘ਤੇ ਜਥੇਬੰਦੀ ਵੱਲੋਂ ਪੱਕਾ ਧਰਨਾ ਦਿੱਤਾ ਜਾਵੇਗਾ ।