ਕੇਂਦਰੀ ਜੇਲ੍ਹ 'ਚ ਵੱਡੀ ਬਰਾਮਦਗੀ: ਹਵਾਲਾਤੀਆਂ ਕੋਲੋਂ ਨਸ਼ੀਲੀਆਂ ਗੋਲੀਆਂ, ਪਾਊਡਰ ਤੇ ਤੰਬਾਕੂ ਮਿਲਿਆ; ਕੇਸ ਦਰਜ
ਇਸੇ ਦੌਰਾਨ ਜਦ ਇੱਕ ਬੈਰਕ ਦੀ ਜਾਂਚ ਕੀਤੀ ਗਈ ਤਾਂ ਹਵਾਲਾਤੀ ਸੁਖਦੀਪ ਸਿੰਘ ਗੁਰਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਦੇ ਕਬਜ਼ੇ ਚੋਂ ਨਸ਼ੀਲੀਆਂ ਗੋਲੀਆਂ ਨਸ਼ੀਲਾ ਪਦਾਰਥ ਅਤੇ ਜਰਦਾ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ
Publish Date: Wed, 20 May 2026 11:57 AM (IST)
Updated Date: Wed, 20 May 2026 11:58 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ । ਲੁਧਿਆਣਾ ਦੀ ਕੇਂਦਰੀ ਜੇਲ੍ਹ ਚੋਂ ਇੱਕ ਵਾਰ ਫਿਰ ਤੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਸ ਵਾਰ ਜੇਲ੍ਹ ਮੁਲਾਜ਼ਮਾਂ ਨੇ ਦੋ ਹਵਾਲਾਤੀਆਂ ਦੇ ਕਬਜ਼ੇ ਚੋਂ 110 ਨਸ਼ੀਲੀਆਂ ਗੋਲੀਆਂ, 24 ਗ੍ਰਾਮ ਨਸ਼ੀਲਾ ਪਦਾਰਥ ਅਤੇ 228 ਗਰਾਮ ਤੰਬਾਕੂ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਸਹਾਇਕ ਸੁਪਰੀਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ ਤੇ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਹਵਾਲਾਤੀ ਸੁਖਦੀਪ ਸਿੰਘ ਅਤੇ ਗੁਰਪ੍ਰੀਤ ਅਤੇ ਜਗਦੀਪ ਸਿੰਘ ਦੇ ਖਿਲਾਫ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਦਿੰਦਿਆਂ ਚੌਂਕੀ ਤਾਜਪੁਰ ਰੋਡ ਦੇ ਇੰਚਾਰਜ ਦਿਨੇਸ਼ ਕੁਮਾਰ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਇਹ ਸਵੇਰ ਵੇਲੇ ਜੇਲ ਬੈਰਕਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਇਸੇ ਦੌਰਾਨ ਜਦ ਇੱਕ ਬੈਰਕ ਦੀ ਜਾਂਚ ਕੀਤੀ ਗਈ ਤਾਂ ਹਵਾਲਾਤੀ ਸੁਖਦੀਪ ਸਿੰਘ ਗੁਰਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਦੇ ਕਬਜ਼ੇ ਚੋਂ ਨਸ਼ੀਲੀਆਂ ਗੋਲੀਆਂ ਨਸ਼ੀਲਾ ਪਦਾਰਥ ਅਤੇ ਜਰਦਾ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ