- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਦੇ ਉਦਯੋਗਪਤੀਆਂ ਤੇ ਸਨਅਤੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਕੇਂਦਰੀ ਜ਼ੋਨ ਦੇ ਮੁੱਖ ਇੰਜੀਨੀਅਰ ਜਗਦੇਵ ਸਿੰਘ ਹਾਂਸ ਨਾਲ ਮੁਲਾਕਾਤ ਕਰਕੇ ਬਿਜਲੀ ਕੱਟਾਂ ਕਰਕੇ ਹੋਰ ਰਹੇ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਰਾਜ ਬਿਜਲੀ ਨਿਗਮ ਨੇ ਉਦਯੋਗਿਕ ਫੀਡਰਾਂ 'ਤੇ ਲਗਾਈਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਹੁਣ ਅਗਲੇ ਹੁਕਮਾਂ ਤੱਕ ਉਦਯੋਗਿਕ ਫੀਡਰਾਂ 'ਤੇ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾਵੇਗਾ।
ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਦੇ ਉਦਯੋਗਪਤੀਆਂ ਤੇ ਸਨਅਤੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਕੇਂਦਰੀ ਜ਼ੋਨ ਦੇ ਮੁੱਖ ਇੰਜੀਨੀਅਰ ਜਗਦੇਵ ਸਿੰਘ ਹਾਂਸ ਨਾਲ ਮੁਲਾਕਾਤ ਕਰਕੇ ਬਿਜਲੀ ਕੱਟਾਂ ਕਰਕੇ ਹੋਰ ਰਹੇ ਆਰਥਿਕ ਨੁਕਸਾਨ ਦਾ ਹਵਾਲਾ ਦੇ ਕੇ ਮਸਲੇ ਦਾ ਹੱਲ ਕਰਨ ਦੀ ਅਪੀਲ ਕੀਤੀ ਗਈ ਸੀ। ਉਦਯੋਗਿਕ ਜਥੇਬੰਦੀਆਂ ਦੇ ਆਗੂਆਂ ਦੀ ਅਪੀਲ ਤੋਂ ਬਾਅਦ ਬਿਜਲੀ ਨਿਗਮ ਦੇ ਪ੍ਰਬੰਧਕਾਂ ਨੇ ਉਦਯੋਗਿਕ ਇਕਾਈਆਂ ਨੂੰ ਸੀ 2 ਫੀਡਰਾਂ ਤੋਂ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ’ਤੇ ਵੱਧ ਤੋਂ ਵੱਧ ਮੰਗ ਉਪੱਰ 10 ਫ਼ੀਸਦੀ ਬਿਜਲੀ ਅਤੇ ਸੀ 3 ਫੀਡਰ ਤੋਂ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ’ਤੇ ਵੱਧ ਤੋਂ ਵੱਧ ਮੰਗ ਉਪੱਰ 2 ਫ਼ੀਸਦੀ ਬਿਜਲੀ ਸਪਲਾਈ ਦੇਣ ਦਾ ਫ਼ੈਸਲਾ ਕੀਤਾ ਸੀ, ਪਰ ਉਦਯੋਗਿਕ ਲੋਡ ਰਾਤ 10 ਵਜੇ ਤੋਂ ਸਵੇਰੇ 7 ਵਜੇ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਸੀ।