ਗਰਮੀ ਤੋਂ ਮਿਲੀ ਵੱਡੀ ਰਾਹਤ! ਪੰਜਾਬ 'ਚ ਮੀਂਹ ਤੇ ਠੰਢੀਆਂ ਹਵਾਵਾਂ ਨੇ ਬੰਨ੍ਹਿਆ ਸਮਾਂ, ਬਾਰਿਸ਼ ਤੇ ਗੜੇਮਾਰੀ ਦਾ 'ਆਰੇਂਜ ਅਲਰਟ' ਜਾਰੀ
ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 28 ਤੋਂ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ, ਐਤਵਾਰ ਨੂੰ ਪੰਜਾਬ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਚੱਲ ਸਕਦੀ ਹੈ ਤੇ ਹਲਕੀ ਤੋਂ ਮੱਧਮ ਬਾਰਿਸ਼ ਦੇ ਨਾਲ ਕਈ ਥਾਵਾਂ ’ਤੇ ਗੜੇਮਾਰੀ ਹੋ ਸਕਦੀ ਹੈ। ਇਸ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
Publish Date: Sun, 15 Mar 2026 10:34 AM (IST)
Updated Date: Sun, 15 Mar 2026 10:36 AM (IST)
ਲੁਧਿਆਣਾ: ਪੱਛਮੀ ਗੜਬੜੀ ਸਰਗਰਮ ਹੋਣ ਨਾਲ ਸ਼ਨਿਚਰਵਾਰ ਤੋਂ ਪੰਜਾਬ ’ਚ ਮੌਸਮ ਬਦਲ ਗਿਆ। ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਵੇਰੇ ਤੇ ਦਿਨ ਦੇ ਸਮੇਂ ਤੇਜ਼ ਹਵਾ ਨਾਲ ਬੱਦਲ ਛਾਏ ਰਹੇ, ਜਿਸ ਨਾਲ ਗਰਮ ਮੌਸਮ ਤੋਂ ਰਾਹਤ ਮਿਲੀ ਤੇ ਤਾਪਮਾਨ ’ਚ ਵੀ ਕਮੀ ਆਈ। ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 28 ਤੋਂ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ, ਐਤਵਾਰ ਨੂੰ ਪੰਜਾਬ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਚੱਲ ਸਕਦੀ ਹੈ ਤੇ ਹਲਕੀ ਤੋਂ ਮੱਧਮ ਬਾਰਿਸ਼ ਦੇ ਨਾਲ ਕਈ ਥਾਵਾਂ ’ਤੇ ਗੜੇਮਾਰੀ ਹੋ ਸਕਦੀ ਹੈ। ਇਸ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।