- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਆਲੀ ਅਤੇ ਸ਼ਿਵਾਲਿਕ ਨੇ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਅਧੂਰੇ ਵਾਅਦਿਆਂ ਕਾਰਨ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਸੂਬੇ ਦਾ ਹਰ ਵਰਗ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਿਹਾ ਹੈ।

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ : ਹਲਕਾ ਗਿੱਲ ਅਧੀਨ ਆਉਂਦੇ ਪਿੰਡ ਪਿੰਡ ਖਾਨਪੁਰ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ ਮੀਟਿੰਗ ਮਾਲਵਾ ਜ਼ੋਨ ਦੇ ਇੰਚਾਰਜ ਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਦੇ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਸਾਂਝੀ ਅਗਵਾਈ ਹੇਠ ਸੰਪੰਨ ਹੋਈ। ਇਸ ਮੌਕੇ ਪਿੰਡ ਖਾਨਪੁਰ ਦੇ ਕਈ ਪ੍ਰਮੁੱਖ ਪਰਿਵਾਰ ਆਮ ਆਦਮੀ ਪਾਰਟੀ (ਆਪ) ਦੀਆਂ ਨੀਤੀਆਂ ਤੋਂ ਦੁਖੀ ਹੋ ਕੇ 'ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋ ਗਏ। ਜਿਸ ਵਿੱਚ ਜਸਵੀਰ ਸਿੰਘ, ਸੰਨਦੀਪ ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਕੁਲਵੰਤ ਸਿੰਘ ਮੈਂਬਰ ਬਲਾਕ ਸੰਮਤੀ, ਹਰਜਸ ਸਿੰਘ, ਲਵਪ੍ਰੀਤ ਸਿੰਘ, ਤਨਵੀਰ ਸਿੰਘ, ਸੁਖਵਿੰਦਰ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਚਰਨ ਕੌਰ ਆਦਿ ਨੇ ਆਮ ਆਦਮੀ ਨੂੰ ਅਲਵਿਦਾ ਆਖ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਅਤੇ ਦਰਸ਼ਨ ਸਿੰਘ ਸ਼ਿਵਾਲਿਕ ਨੇ ਨਵੇਂ ਆਏ ਪਰਿਵਾਰਾਂ ਦਾ ਜੀ ਆਇਆਂ ਨੂੰ ਆਖਦਿਆਂ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਇਆਲੀ ਅਤੇ ਸ਼ਿਵਾਲਿਕ ਨੇ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਅਧੂਰੇ ਵਾਅਦਿਆਂ ਕਾਰਨ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਸੂਬੇ ਦਾ ਹਰ ਵਰਗ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵੇਲੇ ਪੰਜਾਬ ਵਿੱਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹੱਕ ਵਿੱਚ ਇੱਕ ਵੱਡੀ ਲਹਿਰ ਚੱਲ ਰਹੀ ਹੈ ਅਤੇ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ।ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਉਹੀ ਪੰਜਾਬ ਨੂੰ ਮੌਜੂਦਾ ਸੰਕਟਾਂ 'ਚੋਂ ਕੱਢ ਕੇ ਤਰੱਕੀ ਦੀਆਂ ਲੀਹਾਂ 'ਤੇ ਲਿਆ ਸਕਦੇ ਹਨ, ਤਾਂ ਜੋ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਅਤੇ 'ਰੰਗਲਾ ਪੰਜਾਬ' ਬਣਾਇਆ ਜਾ ਸਕੇ। ਇਸ ਮੌਕੇ ਪਾਰਟੀ ਦੇ ਹੋਰ ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਪ੍ਰਣ ਲਿਆ। ਇਸ ਮੌਕੇ ਜਸਵੀਰ ਸਿੰਘ, ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਘਵੱਦੀ,ਸੰਨਦੀਪ ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਕੁਲਵੰਤ ਸਿੰਘ ਮੈਂਬਰ ਬਲਾਕ ਸੰਮਤੀ, ਹਰਜਸ ਸਿੰਘ, ਲਵਪ੍ਰੀਤ ਸਿੰਘ, ਤਨਵੀਰ ਸਿੰਘ, ਸੁਖਵਿੰਦਰ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਚਰਨ ਕੌਰ ਆਦਿ ਨੇ ਆਮ ਆਦਮੀਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਕਾਲਾ ਸਾਬਕਾ ਸਰਪੰਚ ਘਵੱਦੀ, ਮਨਦੀਪ ਸਿੰਘ ਹਸਨਪੁਰ, ਬਲਾਕ ਪ੍ਰਧਾਨ ਕੰਵਲਜੀਤ ਸਿੰਘ, ਬਿੱਕਰ ਸਿੰਘ ਖਾਨਪੁਰ, ਜਸਕਰਨ ਸਿੰਘ, ਸੁੱਖਚੈਨ ਸਿੰਘ, ਹਮੀਰ ਸਿੰਘ, ਬਲਰਾਜ ਸਿੰਘ ਆਦਿ ਹਾਜ਼ਰ ਸਨ।