ਸਿਆਸੀ ਗਲਿਆਰਿਆਂ 'ਚ ਵੱਡੀ ਹਲਚਲ : ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨੰਗਲ ਦੇ ਵੱਡੀ ਗਿਣਤੀ ਨੌਜਵਾਨ 'ਆਪ' 'ਚ ਸ਼ਾਮਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਹਲਕੇ ਵਿੱਚ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਨੰਗਲ ਦੇ ਵੱਡੀ ਗਿਣਤੀ ਵਿੱਚ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਦੀ ਪ੍ਰੇਰਨਾ ਸਦਕਾ ਪਾਰਟੀ ਵਿੱਚ ਸ਼ਾਮਲ ਹੋਏ ਇਹਨਾਂ ਨੌਜਵਾਨਾਂ ਨੂੰ ਚੇਅਰਮੈਨ ਦਿਓਲ ਨੇ ਪਾਰਟੀ ਦੇ ਨਿਸ਼ਾਨ ਵਾਲਾ ਸਿਰੋਪਾਓ ਪਾ ਕੇ ਜੀ ਆਇਆਂ ਆਖਿਆ।
Publish Date: Wed, 09 Sep 2026 03:54 PM (IST)
Updated Date: Wed, 09 Sep 2026 03:57 PM (IST)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਹਲਕੇ ਵਿੱਚ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਨੰਗਲ ਦੇ ਵੱਡੀ ਗਿਣਤੀ ਵਿੱਚ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਦੀ ਪ੍ਰੇਰਨਾ ਸਦਕਾ ਪਾਰਟੀ ਵਿੱਚ ਸ਼ਾਮਲ ਹੋਏ ਇਹਨਾਂ ਨੌਜਵਾਨਾਂ ਨੂੰ ਚੇਅਰਮੈਨ ਦਿਓਲ ਨੇ ਪਾਰਟੀ ਦੇ ਨਿਸ਼ਾਨ ਵਾਲਾ ਸਿਰੋਪਾਓ ਪਾ ਕੇ ਜੀ ਆਇਆਂ ਆਖਿਆ।
ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਮਾਨਦਾਰ ਨੀਤੀਆਂ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਅੱਜ ਹਰ ਵਰਗ, ਖਾਸ ਕਰਕੇ ਨੌਜਵਾਨ ਪੀੜ੍ਹੀ ਆਮ ਆਦਮੀ ਪਾਰਟੀ ਨਾਲ ਚਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨੌਜਵਾਨਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਚੇਅਰਮੈਨ ਜੱਗੀ ਦਿਓਲ ਨੇ ਦੱਸਿਆ ਕਿ ‘ਆਪ’ ਦਾ ਪੱਲਾ ਫੜਨ ਵਾਲੇ ਇਹ ਨੌਜਵਾਨ ਯੋਗੀ ਪੀਰ ਸਪੋਰਟਸ ਕਲੱਬ ਨੰਗਲ ਦੇ ਮੌਜੂਦਾ ਅਹੁਦੇਦਾਰ ਅਤੇ ਇਲਾਕੇ ਦੇ ਮੋਹਤਬਰ ਹਨ, ਜਿਨ੍ਹਾਂ ਵਿੱਚ ਐਡਵੋਕੇਟ ਸਨਦੀਪ ਸਿੰਘ, ਪਰਮਜੀਤ ਸਿੰਘ ਚਾਹਲ, ਗੁਰਦੀਪ ਸਿੰਘ, ਇੰਦਰ ਸਰਾਂ, ਬਲਕਾਰ ਚਾਹਲ, ਸੁਖਜੀਤ ਸਿੰਘ, ਬਲਵਿੰਦਰ ਸਿੰਘ ਬੱਬੀ, ਬਲਰਾਜ ਚੀਮਾ, ਗਗਨਦੀਪ ਸਿੰਘ ਅਤੇ ਗਗਨਦੀਪ ਸਿੰਘ ਗੱਗੀ ਪ੍ਰਮੁੱਖ ਤੌਰ 'ਤੇ ਸ਼ਾਮਲ ਹਨ।
ਦੂਜੇ ਪਾਸੇ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਹੋ ਰਹੀ ਵਿਕਾਸ ਕ੍ਰਾਂਤੀ ਤੋਂ ਪ੍ਰਭਾਵਿਤ ਹੋ ਕੇ ਹੀ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਪ੍ਰਣ ਕੀਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ।