ਲੁਧਿਆਣਾ 'ਚ ਵੱਡੀ ਚੋਰੀ: ਕਾਰੋਬਾਰੀ ਦੇ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਤੇ ਸੋਨਾ ਉਡਾਇਆ
ਥਾਣਾ ਦੁਗਰੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸੋਬਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਵੇਰੇ 10 ਵਜੇ ਦੇ ਕਰੀਬ ਉਹ ਆਪਣੇ ਘਰ ਨੂੰ ਤਾਲਾ ਲਗਾ ਕੇ ਕੰਮ ਤੇ ਚਲਾ ਗਿਆ। ਸ਼ਾਮ ਵੇਲੇ ਜਦ ਉਹ ਘਰ ਵਾਪਸ ਆਇਆ ਤਾਂ ਉਸਨੇ ਦੇਖਿਆ ਕਿ ਤਾਲਾ ਟੁੱਟਾ ਹੋਇਆ ਸੀ। ਸੋਬਨ ਨੂੰ ਸਮਝਦਿਆਂ ਦੇਰ ਨਾਲ ਲੱਗੀ ਕਿ ਕੋਈ ਅਣਚਾਹੀ ਘਟਨਾ ਵਾਪਰ ਚੁੱਕੀ।
Publish Date: Thu, 14 May 2026 11:58 AM (IST)
Updated Date: Thu, 14 May 2026 12:10 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ । ਕਾਰੋਬਾਰੀ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਬਦਮਾਸ਼ਾਂ ਨੇ ਘਰ ਦੇ ਤਾਲੇ ਤੋੜੇ ਅਤੇ ਅੰਦਰੋਂ ਆਉਣ ਲੱਖਾਂ ਰੁਪਏ ਦੀ ਰਕਮ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਇਸ ਮਾਮਲੇ ਵਿੱਚ ਥਾਣਾ ਦੁਗਰੀ ਦੀ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਦੇ ਰਹਿਣ ਵਾਲੇ ਸੋਬਨ ਸਿੰਘ ਦੀ ਸ਼ਿਕਾਇਤ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਦੁਗਰੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸੋਬਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਵੇਰੇ 10 ਵਜੇ ਦੇ ਕਰੀਬ ਉਹ ਆਪਣੇ ਘਰ ਨੂੰ ਤਾਲਾ ਲਗਾ ਕੇ ਕੰਮ ਤੇ ਚਲਾ ਗਿਆ। ਸ਼ਾਮ ਵੇਲੇ ਜਦ ਉਹ ਘਰ ਵਾਪਸ ਆਇਆ ਤਾਂ ਉਸਨੇ ਦੇਖਿਆ ਕਿ ਤਾਲਾ ਟੁੱਟਾ ਹੋਇਆ ਸੀ। ਸੋਬਨ ਨੂੰ ਸਮਝਦਿਆਂ ਦੇਰ ਨਾਲ ਲੱਗੀ ਕਿ ਕੋਈ ਅਣਚਾਹੀ ਘਟਨਾ ਵਾਪਰ ਚੁੱਕੀ।
ਅਲਮਾਰੀਆਂ ਦੀ ਜਾਂਚ ਕਰਨ ਤੇ ਸਾਹਮਣੇ ਆਇਆ ਕਿ ਘਰ ਚੋਂ ਪੰਜ ਤੋਲੇ ਸੋਨੇ ਦੇ ਗਹਿਣੇ ਅਤੇ ਢਾਈ ਲੱਖ ਰੁਪਏ ਦੀ ਰਕਮ ਚੋਰੀ ਹੋ ਚੁੱਕੀ ਸੀ। ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਦੁਗਰੀ ਦੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਤਫਤੀਸ਼ ਸ਼ੁਰੂ ਕੀਤੀ। ਜਾਂਚ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸੋਬਨ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਮਾਮਲੇ ਦੀ ਪੜਤਾਲ ਕਰਨ ਵਿੱਚ ਜੁੱਟ ਗਈ ਹੈ।