ਮਠਿਆਈ ਦੀ ਦੁਕਾਨ ਦੇ ਬਾਹਰੋਂ ਬਾਈਕ ਚੋਰੀ
ਮਿਠਾਈ ਦੀ ਦੁਕਾਨ ਬਾਹਰੋਂ ਬਾਈਕ ਚੋਰੀ
Publish Date: Fri, 20 Feb 2026 07:55 PM (IST)
Updated Date: Fri, 20 Feb 2026 07:57 PM (IST)
- ਖੰਗਾਲੀ ਜਾ ਰਹੀ ਹੈ ਕੈਮਰਿਆਂ ਦੀ ਫੁਟੇਜ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਚੰਡੀਗੜ੍ਹ ਰੋਡ ਸਥਿਤ ਸ਼ਰਮਨ ਸਵੀਟ ਸ਼ਾਪ ਦੇ ਬਾਹਰੋਂ ਇੱਕ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਮਿਲੀ ਹੈ। ਨਿਊ ਪ੍ਰੇਮ ਨਗਰ ਦੇ ਵਾਸੀ ਰਣਜੀਤ ਦਾਸ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਨੰਬਰ ਡੀਐੱਲ 6 ਐੱਸਬੀਬੀ 4899 ’ਤੇ ਨਿੱਜੀ ਕੰਮ ਸਬੰਧੀ ਉੱਥੇ ਆਇਆ ਸੀ। ਉਸ ਨੇ ਆਪਣੀ ਬਾਈਕ ਮਠਿਆਈ ਦੀ ਦੁਕਾਨ ਦੇ ਬਾਹਰ ਖੜ੍ਹੀ ਕਰ ਕੇ ਅੰਦਰ ਚਲਾ ਗਿਆ। ਕੁੱਝ ਸਮੇਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਉਸ ਦੀ ਬਾਈਕ ਮੌਕੇ ਤੋਂ ਗਾਇਬ ਸੀ। ਸੂਚਨਾ ਮਿਲਣ ਉਪਰੰਤ ਥਾਣਾ ਡਵੀਜ਼ਨ-7 ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਅਣਪਛਾਤੇ ਚੋਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਹਾਲੇ ਤਕ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਤਫ਼ਤੀਸ਼ ਜਾਰੀ ਹੈ।