ਬਿਕਰਮਜੀਤ ਖ਼ਾਲਸਾ ਨੇ ਬਲਬੀਰ ਬੱਲੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਬਿਕਰਮਜੀਤ ਖ਼ਾਲਸਾ ਨੇ ਬਲਬੀਰ ਬੱਲੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Publish Date: Tue, 17 Nov 2026 07:44 PM (IST)
Updated Date: Tue, 17 Nov 2026 07:45 PM (IST)
ਸੁਸ਼ੀਲ ਵਰਮਾ, ਪੰਜਾਬੀ ਜਾਗਰਣ ਰਾਏਕੋਟ : ਪੰਜਾਬੀ ਰੰਗਮੰਚ ਅਤੇ ਕਲਾ ਜਗਤ ਦੀ ਸ਼ਖ਼ਸੀਅਤ, ਪ੍ਰਸਿੱਧ ਰੰਗਕਰਮੀ ਅਤੇ ਨਿਰਦੇਸ਼ਕ ਬਲਬੀਰ ਬੱਲੀ ਦੀ ਬੇਵਕਤੀ ਮੌਤ ’ਤੇ ਸਾਬਕਾ ਸੰਸਦੀ ਸਕੱਤਰ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਮੈਂਬਰ ਬਿਕਰਮਜੀਤ ਸਿੰਘ ਖਾਲਸਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਖਾਲਸਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸਵਰਗੀ ਬਲਬੀਰ ਬੱਲੀ ਦੀ ਪਤਨੀ ਕੰਵਲਜੀਤ ਕੌਰ ਅਤੇ ਪੁੱਤਰ ਜਸਕਰਨ ਸਿੰਘ ਨਾਲ ਦਿਲੀ ਹਮਦਰਦੀ ਦਾ ਇਜ਼ਹਾਰ ਕੀਤਾ। ਆਪਣੇ ਸ਼ੋਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਬਲਬੀਰ ਬੱਲੀ ਦਾ ਅਚਾਨਕ ਸਦੀਵੀ ਵਿਛੋੜਾ ਦੇ ਜਾਣਾ ਸਿਰਫ਼ ਉਨ੍ਹਾਂ ਦੇ ਪਰਿਵਾਰ ਲਈ ਹੀ ਨਹੀਂ, ਸਗੋਂ ਸਮੁੱਚੇ ਪੰਜਾਬੀ ਰੰਗਮੰਚ, ਸਾਹਿਤ ਅਤੇ ਕਲਾ ਖੇਤਰ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਬਲਬੀਰ ਬੱਲੀ ਨੇ ਆਪਣੀ ਸਾਰੀ ਉਮਰ ਰੰਗਮੰਚ ਅਤੇ ਸਮਾਜਿਕ ਸਰੋਕਾਰਾਂ ਨੂੰ ਸਮਰਪਿਤ ਕੀਤੀ ਅਤੇ ਆਪਣੀ ਬਿਹਤਰੀਨ ਨਿਰਦੇਸ਼ਨਾ ਤੇ ਅਦਾਕਾਰੀ ਰਾਹੀਂ ਸਮਾਜ ਨੂੰ ਹਮੇਸ਼ਾ ਸਾਰਥਕ ਸੇਧ ਦਿੱਤੀ। ਉਨ੍ਹਾਂ ਵੱਲੋਂ ਕਲਾ ਦੇ ਖੇਤਰ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਪ੍ਰੈੱਸ ਕਲੱਬ ਰਾਏਕੋਟ, ਸਾਹਿਤ ਸਭਾ ਰਾਏਕੋਟ, ਭਾਈ ਨੂਰਾਮਾਹੀ ਕਲੱਬ, ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਕਲਾਕਾਰ ਭੁਪਿੰਦਰ ਬਰਨਾਲਾ, ਮਹੰਤ ਹੰਸਰਾਜ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਸਮਾਜਿਕ, ਧਾਰਮਿਕ, ਵਪਾਰਕ ਅਤੇ ਸਾਹਿਤ ਦੇ ਖੇਤਰ ਨਾਲ ਜੁੜੇ ਆਗੂਆਂ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ।