ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਜਰਗ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Mon, 02 Feb 2026 07:13 PM (IST)
Updated Date: Tue, 03 Feb 2026 04:11 AM (IST)

ਹਰਪ੍ਰੀਤ ਸਿੰਘ ਮਾਂਹਪੁਰ, ਪੰਜਾਬੀ ਜਾਗਰਣ, ਜੌੜੇਪੁਲ ਜਰਗ : ਸਥਾਨਿਕ ਪਿੰਡ ਜਰਗ ਵਿਖੇ ਸ਼੍ਰੀ ਗੁਰੂ ਰਵੀਦਾਸ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵ :ਮਾਸਟਰ ਭੁਪਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹਰ ਸਾਲ ਦੀ ਤਰ੍ਹਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪਿੰਡ ਜਰਗ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰੂਦਵਾਰਾ ਸ਼੍ਰੀ ਗੁਰੂ ਰਵੀਦਾਸ ਮਹਾਰਾਜ ਵਿਖੇ ਆ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਲੰਗਰ ਲਗਾਏ ਗਏ। ਇਸ ਦੌਰਾਨ ਕਈ ਰਾਗੀ ਢਾਡੀ ਜੱਥਿਆਂ ਨੇ ਗੁਰੁ ਰਵਿਦਾਸ ਮਹਾਰਾਜ ਜੀ ਦੇ ਜਨਮ ਅਤੇ ਜੀਵਨ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਗੁਰੂ ਰਵਿਦਾਸ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਕੇ ਜਿੰਦਗੀ ਜਿਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਟੇਜ ਸਕੱਤਰ ਫਤਹਿ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਭੋਸਲੇ, ਖਜ਼ਾਨਚੀ ਜਸਵੀਰ ਸਿੰਘ ਗੀਗਾ, ਗੁਰਪ੍ਰੀਤ ਸਿੰਘ ਢਿੱਲੋਂ , ਸਾਬਕਾ ਪ੍ਰਧਾਨ ਮਾਸਟਰ ਦੇਵ ਸਿੰਘ, ਸਰਪੰਚ ਸਰਬਜੀਤ ਸਿੰਘ ਸਰਬੀ ਜਰਗ, ਦਵਿੰਦਰ ਸਿੰਘ ਬੀਡੀਓ, ਪੰਚ ਜਸਵੀਰ ਸਿੰਘ ਕਾਲਾ, ਪੰਚ ਗੁਰਪ੍ਰੀਤ ਸਿੰਘ ਗੁਰੀ, ਸਾਬਕਾ ਸਰਪੰਚ ਹਰਮਿੰਦਰ ਸਿੰਘ, ਯਾਦਵਿੰਦਰ ਸਿੰਘ ਯਾਦੀ, ਸੋਹਣ ਸਿੰਘ ਭੰਗੂ, ਰਾਜੂ ਪੰਚ, ਰਾਜੂ ਨੰਬਰਦਾਰ, ਅੰਮ੍ਰਿਤਪਾਲ ਸਿੰਘ ਲੱਕੀ ਤੇ ਗਗਨਦੀਪ ਸਿੰਘ ਗਗਨ ਸਾਇਕਲਿੰਗ ਜਰਗ ਆਦਿ ਹਾਜ਼ਰ ਸਨ।