- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰਦੁਆਰਾ ਸਾਹਿਬ ਮਾਂਹਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਹਰਪ੍ਰੀਤ ਸਿੰਘ ਮਾਂਹਪੁਰ , ਪੰਜਾਬੀ ਜਾਗਰਣ
ਜੌੜੇਪੁਲ ਜਰਗ : ਮਨੁੱਖਤਾ ਦੇ ਰਹਿਬਰ, ਸਰਬਸਾਂਝੀਵਾਲਤਾ ਪੈਗੰਬਰ ਜਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪਾਵਨ ਪ੍ਰਕਾਸ਼ ਦਿਹਾੜਾ ਸ੍ਰੀ ਗੁਰਦੁਆਰਾ ਸਾਹਿਬ ਮਾਂਹਪੁਰ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਵਾਸੀ ਸੰਗਤਾਂ ਦੇ ਵਡਮੁੱਲੇ ਸਹਿਯੋਗ ਸਦਕਾ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਬਾਬਾ ਨਿਰਮਲ ਸਿੰਘ ਸਿਰਥਲਾ ਦੇ ਜਥੇ ਨੇ ਕੀਰਤਨ ਵਿਖਿਆਨ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਮਰ ਸਿੰਘ ਫੌਜੀ, ਸੈਕਟਰੀ ਨਿਰਭੈ ਸਿੰਘ ਫੌਜੀ, ਸਾਬਕਾ ਸਰਪੰਚ ਜੱਗਾ ਸਿੰਘ, ਨੰਬਰਦਾਰ ਸ਼ਮਸ਼ੇਰ ਸਿੰਘ, ਸਾਬਕਾ ਪੰਚ ਬਲਜਿੰਦਰ ਸਿੰਘ ਬਿੱਲੂ, ਪ੍ਰੋ. ਦਵਿੰਦਰ ਸਿੰਘ ਬੱਬੀ, ਸਾਬਕਾ ਪੰਚ ਗੁਰਮੀਤ ਸਿੰਘ, ਸਾਬਕਾ ਪੰਚ ਬਿੱਟੂ ਮਾਂਹਪੁਰ, ਕਲੱਬ ਪ੍ਰਧਾਨ ਹਰਪ੍ਰੀਤ ਸਿੰਘ, ਸਾਬਕਾ ਪੰਚ ਅੱਛਰਾ ਸਿੰਘ, ਸਾਬਕਾ ਪ੍ਰਧਾਨ ਗੁਰਮੀਤ ਸਿੰਘ ਪੱਪੂ, ਸਾਬਕਾ ਪੰਚ ਪਰਮਜੀਤ ਸਿੰਘ ਕਾਲਾ, ਕਰਮ ਸਿੰਘ ਫੌਜੀ, ਪ੍ਰਧਾਨ ਕੇਸਰ ਸਿੰਘ, ਨਰਿੰਦਰ ਸਿੰਘ ਨਿੰਦੀ, ਜਤਿੰਦਰ ਸਿੰਘ ਬਿਲਿੰਗ, ਸਤਵਿੰਦਰ ਸ਼ਾਹੀ, ਹਰਮਨਜੋਤ ਸਿੰਘ ਬਿਲਿੰਗ, ਜੱਸ ਬਿਲਿੰਗ, ਕਮਲਜੀਤ ਭੀਤੀ, ਸੁਖਨਦੀਪ ਸਿੰਘ, ਇੰਦਰਜੀਤ ਸਿੰਘ, ਬਘੇਲ ਸਿੰਘ, ਮਾਲਵਿੰਦਰ ਸਿੰਘ, ਜੰਗ ਸਿੰਘ, ਦਰਸ਼ਨ ਸਿੰਘ, ਮਿਸਤਰੀ ਨਾਇਬ ਸਿੰਘ, ਸਾਬਕਾ ਸਰਪੰਚ ਹਰਜਿੰਦਰ ਕੌਰ, ਸਰਪੰਚ ਹਰਦੀਪ ਕੌਰ, ਗੁ;ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਮਨੋਹਰ ਸਿੰਘ ਬਿੱਲੂ, ਖਜ਼ਾਨਚੀ ਹਰਪਾਲ ਕੌਰ, ਜ਼ੋਰਾ ਸਿੰਘ ਬਿਲਿੰਗ, ਮਨਪ੍ਰੀਤ ਕੌਰ, ਰਾਮ ਸਿੰਘ, ਅਮਰਵੀਰ ਲਾਡੀ, ਸੁਖਪ੍ਰੀਤ ਕੌਰ ਤੇ ਸਹਿਜ ਬਿਲਿੰਗ ਸਮੇਤ ਸਮੂਹ ਕਮੇਟੀ ਮੈਂਬਰ, ਸਮੂਹ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਵਾਸੀ ਸੰਗਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਤੇ ਜਲੇਬੀਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।