ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Mon, 05 Jan 2026 05:47 PM (IST)
Updated Date: Tue, 06 Jan 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਖੰਨਾ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਜੀ ਖ਼ਾਲਸਾ ਸਕੂਲ ਰੋਡ ਖੰਨਾ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ’ਚ ਭਾਈ ਮਨਪ੍ਰੀਤ ਸਿੰਘ ਖੰਨਾ ਵੱਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਦਿੱਤੇ ਉਪਦੇਸ਼ ਉੱਪਰ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਗਿੱਲ, ਭਲਿੰਦਰ ਸਿੰਘ ਧੰਨਾ, ਰਾਜਪਾਲ ਸਿੰਘ ਸੰਧੂ, ਬਲਵਿੰਦਰ ਸਿੰਘ ਸੋਮਲ, ਨਗਿੰਦਰ ਸਿੰਘ ਰਾਣਾ, ਤਰਲੋਚਨ ਸਿੰਘ, ਹਰਜੋਤ ਸਿੰਘ, ਭਿੰਦਰ ਸਿੰਘ ਸਮੇਤ ਸਮੂਹ ਕਮੇਟੀ ਮੈਂਬਰਾਂ ਵੱਲੋਂ ਹਾਜ਼ਰੀ ਲਵਾਈ ਗਈ।