ਸੰਪਰਦਾਇ ਰਾੜਾ ਸਾਹਿਬ ਦੇ ਮੁਖੀ ਰਾਜਾਜੋਗੀ ਪਰਮ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ 5 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਉਕਤ ਸਮਾਗਮ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਆਲੋਵਾਲ ਸਥਿਤ ਗੁਰਦੁਆਰਾ ਈਸ਼ਰਸਰ ਸਾਹਿਬ ਵਿਖੇ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਮੁਖ ਸਿੰਘ ਤੇ ਬਾਬਾ ਰੌਸ਼ਨ ਸਿੰਘ ਮੁੱਖ ਸੇਵਾਦਾਰ ਸੰਤ ਆਸ਼ਰਮ ਧਬਲਾਨ ਵਾਲਿਆਂ ਦੇ ਸੁਚੱਜੇ ਪ੍ਰਬੰਧਾਂ ਹੇਠ 5 ਅਗਸਤ ਨੂੰ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਸੰਪਰਦਾਇ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਚੱਲ ਸਮਾਗਮ ਸਬੰਧੀ ਦੱਸਿਆ ਕਿ ਮਹਾਪੁਰਸ਼ਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਰੰਭ ਕੀਤੇ ਸ੍ਰੀ ਆਖੰਡ ਪਾਠ ਸਾਹਿਬ ਭੋਗ 5 ਅਗਸਤ ਨੂੰ ਅੰਮਿ੍ਤ ਵੇਲੇ ਪਾਏ ਜਾਣਗੇ ਉਪਰੰਤ
ਗੁਰਜੀਤ ਸਿੰਘ ਖ਼ਾਲਸਾ, ਰਾੜਾ ਸਾਹਿਬ : ਸੰਪਰਦਾਇ ਰਾੜਾ ਸਾਹਿਬ ਦੇ ਮੁਖੀ ਰਾਜਾਜੋਗੀ ਪਰਮ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ 5 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਉਕਤ ਸਮਾਗਮ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਆਲੋਵਾਲ ਸਥਿਤ ਗੁਰਦੁਆਰਾ ਈਸ਼ਰਸਰ ਸਾਹਿਬ ਵਿਖੇ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਮੁਖ ਸਿੰਘ ਤੇ ਬਾਬਾ ਰੌਸ਼ਨ ਸਿੰਘ ਮੁੱਖ ਸੇਵਾਦਾਰ ਸੰਤ ਆਸ਼ਰਮ ਧਬਲਾਨ ਵਾਲਿਆਂ ਦੇ ਸੁਚੱਜੇ ਪ੍ਰਬੰਧਾਂ ਹੇਠ 5 ਅਗਸਤ ਨੂੰ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਸੰਪਰਦਾਇ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਚੱਲ ਸਮਾਗਮ ਸਬੰਧੀ ਦੱਸਿਆ ਕਿ ਮਹਾਪੁਰਸ਼ਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਰੰਭ ਕੀਤੇ ਸ੍ਰੀ ਆਖੰਡ ਪਾਠ ਸਾਹਿਬ ਭੋਗ 5 ਅਗਸਤ ਨੂੰ ਅੰਮਿ੍ਤ ਵੇਲੇ ਪਾਏ ਜਾਣਗੇ ਉਪਰੰਤ ਸ਼ਾਮ 4 ਵਜੇ ਤਕ ਮਹਾਨ ਗੁਰਮਤਿ ਸਮਾਗਮ ਹੋਣਗੇ। ਜਿੱਥੇ ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਪੁਰਸ਼, ਤਖ਼ਤ ਸਹਿਬਾਨਾਂ ਦੇ ਸਤਿਕਾਰਯੋਗ ਮੁਖੀ ਸਿੰਘ ਸਹਿਬਾਨ, ਪੰਥ ਪ੍ਰਸਿੱਧ ਗੁਣੀਜਨ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ। ਉਥੇ ਹੀ ਸੰਪਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨਿਹਾਲ ਕਰਨਗੇ। ਭਾਈ ਢੀਂਡਸਾ ਦੱਸਿਆ ਕਿ 6 ਅਗਸਤ ਸਵੇਰੇ 9 ਵਜੇ ਪੰਜ ਪਿਆਰਿਆਂ ਵੱਲੋਂ ਅੰਮਿ੍ਤ ਦਾ ਬਾਟਾ ਤਿਆਰ ਕੀਤਾ ਜਾਵੇਗਾ, ਅੰਮਿ੍ਤ ਛੱਕਣ ਵਾਲੇ ਪ੍ਰਰਾਣੀਆਂ ਨੂੰ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ। ਸਮਾਗਮ 'ਚ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਲਈ ਗੁਰੂ ਕੇ ਲੰਗਰ, ਵਹੀਕਲ ਪਾਰਕ, ਜੋੜਾਘਰ, ਮੈਡੀਕਲ ਸੁਵਿਧਾਵਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।