ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਨਾਲ ਜੁੜਨ ਦੀ ਬਿੱਟਾ ਨੇ ਕੀਤੀ ਅਪੀਲ
ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਨਾਲ ਜੁੜਨ ਦੀ ਬਿੱਟਾ ਨੇ ਕੀਤੀ ਅਪੀਲ
Publish Date: Tue, 12 May 2026 06:33 PM (IST)
Updated Date: Wed, 13 May 2026 04:07 AM (IST)

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ ਲੁਧਿਆਣਾ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ ਬੀਆਰ ਅੰਬੇਦਕਰ ਦੇ 135 ਵੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਸਮਾਗਮ ਸੁਭਾਸ਼ ਨਗਰ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਬਿੱਟਾ ਨੇ ਵਿਸ਼ੇਸ਼ ਤੌਰ ਸ਼ਿਰਕਤ ਕੀਤੀ। ਸਮਾਗਮ ਦੌਰਾਨ ਜਨਰਲ ਸਕੱਤਰ ਬਿੱਟਾ ਨੇ ਡਾ ਅੰਬੇਡਕਰ ਦੇ ਮਿਸ਼ਨ ਅਤੇ ਜੀਵਨ ਸੰਘਰਸ਼ ਬਾਰੇ ਚਾਨਣਾ ਪਾਉਂਦਿਆ ਕਿਹਾ ਕਿ ਭਾਰਤ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖਤਰਾ ਪੈਦਾ ਕਰ ਰਹੀਆਂ ਮੰਨੂਵਾਦੀ ਤਾਕਤਾਂ ਕੋਲੋਂ ਭਾਰਤ ਦੇ ਸੰਵਿਧਾਨ ਨੂੰ ਇੱਕਠੇ ਹੋਕੇ ਅੱਜ ਬਚਾਉਣ ਦੀ ਲੋੜ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਸੰਭਾਲੋ ਮੁਹਿੰਮ ਨਾਲ ਜੁੜਨ ਦੀ ਅਪੀਲ ਵੀ ਕੀਤੀ । ਇਸ ਮੌਕੇ ਸਮਾਗਮ ਦੌਰਾਨ ਹਾਜ਼ਰ ਸੰਗਤਾਂ ਨੇ ਦੋਵੇਂ ਹੱਥ ਖੜ੍ਹੇ ਕਰਕੇ ਬਸਪਾ ਆਗੂਆਂ ਨੂੰ ਵਿਸ਼ਵਾਸ ਦਿੱਤਾ ਕਿ ਉਹ 2027 ਵਿੱਚ ਪੰਜਾਬ ਸੰਭਾਲੋ ਮੁਹਿੰਮ ਨਾਲ ਜੁੜਕੇ ਪੰਜਾਬ ਸੂਬੇ ਅੰਦਰ ਬਸਪਾ ਦੀ ਸਰਕਾਰ ਬਣਾਉਣਗੇ ਪ੍ਰਬੰਧਕਾਂ ਵਲੋਂ ਪਹੁੰਚੀਆ ਸ਼ਖ਼ਸੀਅਤਾ ਨੂੰ ਸਿਰੋਪੇ ਭੇਂਟ ਕਰਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਉਨ੍ਹਾਂ ਦੇ ਨਾਲ ਜੀਤ ਰਾਮ ਬਸਰਾ ਲੋਕ ਸਭਾ ਇੰਚਾਰਜ, ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਲਵਿੰਦਰ ਜੱਸੀ , ਅਤੇ ਨਰੇਸ਼ ਬਸਰਾ ਹਲਕਾ ਪੂਰਬੀ ਦੇ ਇੰਚਾਰਜ, ਅਤੇ ਮੀਡਿਆ ਇੰਚਾਰਜ ਬਿੱਟੂ ਸ਼ੇਰਪੁਰੀ, ਅਤੇ ਹੋਰ ਬਸਪਾ ਆਗੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।