ਭਾਜਪਾ ਹਮੇਸ਼ਾ ਔਰਤਾਂ ਦੇ ਸਸ਼ਕਤੀਕਰਨ ਲਈ ਵਚਨਬੱਧ : ਅੱਗਰਵਾਲ
ਭਾਜਪਾ ਹਮੇਸ਼ਾਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਵਚਨਬੱਧ-ਅੱਗਰਵਾਲ
Publish Date: Sun, 19 Apr 2026 06:40 PM (IST)
Updated Date: Sun, 19 Apr 2026 06:42 PM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਭਾਜਪਾ ਨੇਤਰੀ ਰਾਸ਼ੀ ਹੇਮਰਾਜ ਅਗਰਵਾਲ ਨੇ ਵਿਰੋਧੀ ਧਿਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਵਿਰੋਧੀਆਂ ਵੱਲੋਂ ਤਾੜੀਆਂ ਵਜਾ ਨਾਰੀ ਸ਼ਕਤੀ ਦੇ ਆਤਮ-ਸਨਮਾਨ ‘ਤੇ ਸਿੱਧੀ ਚੋਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਸੁਪਨਿਆਂ ਨੂੰ ਰੌਂਦਦਿਆਂ ਅਤੇ ਉਨ੍ਹਾਂ ਦੀ ਉਡਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ। ਅਗਰਵਾਲ ਨੇ ਕਿਹਾ ਕਿ ਜਿਸ ਬਿੱਲ ਰਾਹੀਂ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰ ਅਤੇ ਸਸ਼ਕਤੀਕਰਨ ਦਾ ਮੌਕਾ ਮਿਲ ਸਕਦਾ ਸੀ, ਉਸਨੂੰ ਰੋਕ ਕੇ ਵਿਰੋਧੀਆਂ ਨੇ ਜਸ਼ਨ ਮਨਾਇਆ। ਇਹ ਕਦਮ ਨਾਰੀ ਸ਼ਕਤੀ ਦੇ ਸਨਮਾਨ ਅਤੇ ਉਨ੍ਹਾਂ ਦੇ ਹੱਕਾਂ ਨਾਲ ਖਿਲਵਾੜ ਦੇ ਬਰਾਬਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਨੇ ਰਾਜਨੀਤਿਕ ਲਾਭ ਲਈ ਮਹਿਲਾਵਾਂ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿਚ ਵੀ ਨਾਰੀ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਸੰਘਰਸ਼ ਜਾਰੀ ਰੱਖੇਗੀ। ਅਖੀਰ ਵਿਚ ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਨਾਰੀ ਸ਼ਕਤੀ ਨੂੰ ਉਸਦਾ ਹੱਕ ਅਤੇ ਮਾਣ-ਸਨਮਾਨ ਮਿਲ ਸਕੇ।