ਭਾਜਪਾ ਵਰਕਰਾਂ ਨੇ ਅੱਜ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਵਿੱਚ ਫਿਰੋਜ਼ਪੁਰ ਰੋਡ ’ਤੇ ਸਥਿਤ ਡਾਕ ਘਰ ਦੇ ਸਾਹਮਣੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਇਸ ਰੋਸ ਪ੍ਰਦਰਸ਼ਨ ਵਿੱਚ ਭਾਜਪਾ ਦੇ ਸੂਬਾ ਉੱਪ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜਤਿੰਦਰ ਮਿੱਤਲ, ਜਨਰਲ ਸਕੱਤਰ ਅਨਿਲ ਸਰੀਨ, ਸਕੱਤਰ ਰੇਣੂ ਥਾਪਰ ਅਤੇ ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਸਮੇਤ ਸੈਂਕੜੇ ਵਰਕਰਾਂ ਇਸ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ। ਭਾਜਪਾ ਵਰਕਰਾਂ ਨੇ ਅੱਜ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਵਿੱਚ ਫਿਰੋਜ਼ਪੁਰ ਰੋਡ ’ਤੇ ਸਥਿਤ ਡਾਕ ਘਰ ਦੇ ਸਾਹਮਣੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਇਸ ਰੋਸ ਪ੍ਰਦਰਸ਼ਨ ਵਿੱਚ ਭਾਜਪਾ ਦੇ ਸੂਬਾ ਉੱਪ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜਤਿੰਦਰ ਮਿੱਤਲ, ਜਨਰਲ ਸਕੱਤਰ ਅਨਿਲ ਸਰੀਨ, ਸਕੱਤਰ ਰੇਣੂ ਥਾਪਰ ਅਤੇ ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਸਮੇਤ ਸੈਂਕੜੇ ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ।
ਇਸ ਮੌਕੇ ’ਤੇ ਪ੍ਰਦਰਸ਼ਨ ਵਿੱਚ ਮੇਅਰ ਦੇ ਪਤੀ ਦੇ ਖ਼ਿਲਾਫ਼ ਦੋਸ਼ ਲਗਾਉਣ ਵਾਲੀ ਸਕੂਲ ਸੰਚਾਲਕਾ, ਹਲਕਾ ਉੱਤਰੀ ਦੇ ਵਿਧਾਇਕ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਜ਼ਮੀਨ ’ਤੇ ਕਬਜ਼ਾ ਕਰਵਾਉਣ ਦਾ ਦੋਸ਼ ਲਗਾਉਣ ਵਾਲੀ ਮਹਿਲਾ ਅਤੇ ਕੁਝ ਮਹੀਨੇ ਪਹਿਲਾਂ ਇੱਕ ਵਿਆਹ ਸਮਾਗਮ ਵਿੱਚ ਹੋਈ ਗੋਲੀਬਾਰੀ ਵਿੱਚ ਜਾਨ ਗਵਾਉਣ ਵਾਲੇ ਵਾਸ਼ੂ ਚੋਪੜਾ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।