ਭਾਜਪਾ ਨੇ 77ਵਾਂ ਗਣਤੰਤਰ ਦਿਵਸ ਮਨਾਇਆ
ਭਾਜਪਾ ਵੱਲੋਂ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ
Publish Date: Wed, 28 Jan 2026 06:19 PM (IST)
Updated Date: Thu, 29 Jan 2026 04:05 AM (IST)
ਫੋਟੋ ਨੰਬਰ-14 ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ : ਘੰਟਾ ਘਰ ਚੌਕ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਗੂ ਮਹੇਸ਼ ਸ਼ਰਮਾ ਦੀ ਅਗਵਾਈ ਹੇਠ ਦੇਸ਼ ਦਾ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਬੁਲਾਰੇ ਅਨਿਲ ਸਰੀਨ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਮੱਲ੍ਹੀ, ਭਾਜਪਾ ਪੰਜਾਬ ਦੇ ਬੁਲਾਰੇ ਗੁਰਦੀਪ ਸਿੰਘ ਗੋਸਾ ਤੇ ਭਾਜਪਾ ਮਹਿਲਾ ਆਗੂ ਸੀਮਾ ਸ਼ਰਮਾ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਝੰਡਾ ਲਹਿਰਾਉਣ ਉਪਰੰਤ ਆਗੂਆਂ ਨੇ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਸਮਾਗਮ ਦੌਰਾਨ “ਭਾਰਤ ਮਾਤਾ ਕੀ ਜੈ” ਤੇ “ਵੰਦੇ ਮਾਤਰਮ” ਦੇ ਨਾਅਰਿਆਂ ਨਾਲ ਸਾਰਾ ਮਾਹੌਲ ਦੇਸ਼ ਭਗਤੀ ਨਾਲ ਗੂੰਜ ਉਠਿਆ। ਇਸ ਮੌਕੇ ਪਾਰਟੀ ਦੇ ਵਰਕਰਾਂ ਤੇ ਸਥਾਨਕ ਨਾਗਰਿਕਾਂ ਦੀ ਵੱਡੀ ਗਿਣਤੀ ਹਾਜ਼ਰ ਰਹੀ, ਜਿਨ੍ਹਾਂ ਤਿਰੰਗੇ ਨੂੰ ਸਲਾਮ ਕਰਦੇ ਹੋਏ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ।