- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਵੱਲੋਂ ਸਾਹਨੇਵਾਲ ਵਿਖੇ ਲਹਿਰਾਇਆ ਰਾਸ਼ਟਰੀ ਤਿਰੰਗਾ ਝੰਡਾ

ਭਾਜਪਾ ਵੱਲੋਂ ਸਾਹਨੇਵਾਲ ਵਿਖੇ ਲਹਿਰਾਇਆ ਰਾਸ਼ਟਰੀ ਤਿਰੰਗਾ ਝੰਡਾ
ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ, ਜ਼ਿਲ੍ਹਾ ਦਿਹਾਤੀ ਸਾਬਕਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਅਤੇ ਜ਼ਿਲ੍ਹਾ ਦਿਹਾਤੀ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਵੱਲੋਂ ਭਾਜਪਾ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਨਾਲ ਲੈਕੇ ਭਾਰਤੀ ਸੰਵਿਧਾਨ ਦਿਵਸ 'ਤੇ ਪੀਐੱਨਬੀ ਮਾਰਕੀਟ ਸਾਹਨੇਵਾਲ ਵਿਖੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਪ੍ਰਿਤਪਾਲ ਸਿੰਘ ਬਲੀਏਵਾਲ ਵੱਲੋਂ ਸਮੂਹ ਦੇਸ਼ਵਾਸੀਆਂ ਨੂੰ ਮੁਬਾਰਕਾਂ ਦਿੰਦਿਆਂ ਹਾਜ਼ਰ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਾਡੇ ਦੇਸ਼ ਦਾ ਬਹੁਤ ਹੀ ਮਹੱਤਵਪੂਰਨ ਦਿਨ ਹੈ, ਕਿਉਂ 26 ਜਨਵਰੀ 1950 ਵਾਲੇ ਦਿਨ ਸਾਡੇ ਦੇਸ਼ ਭਾਰਤੀ ਸੰਵਿਧਾਨ ਲਾਗੂ ਹੋਇਆ ਸੀ ਤੇ ਇਸ ਲਈ ਇਸ ਨੂੰ ਨੂੰ ਗਣਤੰਤਰ ਦਿਵਸ ਦੇ ਰੂਪ ਵਿੱਚ ਮਨਾ ਕੇ ਪੂਰੇ ਦੇਸ਼ ਵਿੱਚ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਂਦੀ ਹੈ।
ਇਸ ਮੌਕੇ ਸਾਬਕਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਨੇ ਆਪਣੇ ਸੰਬੋਧਨ ਰਾਹੀਂ ਲੋਕਾਂ ਨੂੰ ਦੱਸਿਆ ਕਿ ਅੱਜ ਪੂਰਾ ਦੇਸ਼ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਅਹਿਮ ਉਪਰਾਲਿਆਂ ਸਦਕਾ 26 ਜਨਵਰੀ 1950 ਨੂੰ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ, ਜਿਸ ਨੇ ਹਰ ਇੱਕ ਨਾਗਰਿਕ ਨੂੰ ਨਿਆਂ, ਆਜ਼ਾਦੀ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਦੇ ਹੱਕ ਦਿੱਤਾ ਅਤੇ ਅੱਜ ਸਾਡੇ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਸਾਰੇ ਆਪਣੇ ਦੇਸ਼ ਦੇ ਸੰਵਿਧਾਨ ਦੀ ਰੱਖਿਆ ਕਰੀਏ ਤਾਂ ਕਿ ਦੇਸ਼ ਦੇ ਲੋਕਾਂ ਨੂੰ ਸੰਵਿਧਾਨ ਦੁਆਰਾ ਮਿਲੇ ਹੱਕ ਦਾ ਸਹੀ ਇਸਤੇਮਾਲ ਹੋ ਸਕੇ। ਇਸ ਦੌਰਾਨ ਰਸ਼ਪਾਲ ਸਿੰਘ ਮੀਲੂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਹੋਵੇ ਜਾਂ ਸੰਵਿਧਾਨ ਦੀ ਰੱਖਿਆ ਪੰਜਾਬੀਆਂ ਦਾ ਯੋਗਦਾਨ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਦਰਜ ਹੈ। ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਇੱਕ ਲੋਕਤੰਤਰਿਕ ਅਤੇ ਸੰਵਿਧਾਨਕ ਦੇਸ਼ 'ਚ ਸਾਹ ਲੈ ਰਹੇ ਹਾਂ।
ਉਨ੍ਹਾਂ ਅੱਗੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡੇ ਭਾਰਤ ਦਾ ਸੰਵਿਧਾਨ ਜੇਕਰ ਹਮੇਸ਼ਾ ਕਾਇਮ ਰੱਖਣਾ ਹੈ ਤਾਂ ਸਾਨੂੰ ਸਭ ਨੂੰ ਇੱਕਜੁੱਟ ਹੋ ਉਸ ਦੀ ਰੱਖਿਆ ਕਰਨੀ ਚਾਹੀਦੀ ਹੈ ਅਤੇ ਆਪਣਾ ਆਪਸੀ ਭਾਈਚਾਰਾ, ਏਕਤਾ ਤੇ ਪਿਆਰ ਹਮੇਸ਼ਾ ਬਣਾਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਜੋ ਕੋਈ ਆਪਣੀ ਜ਼ਮੀਨ ਦਾ ਮਾਲਕ ਹੈ ਉਹ ਦੇਸ਼ ਦੇ ਸੰਵਿਧਾਨ ਦੀ ਬਦੌਲਤ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਹੜਾ ਔਰਤਾਂ ਨੂੰ ਮਰਦ ਸਮਾਜ ਦੇ ਬਰਾਬਰ ਦਾ ਹੱਕ ਮਿਲਿਆ ਹੈ ਉਹ ਸਾਡੇ ਦੇਸ਼ ਸੰਵਿਧਾਨ ਕਰਕੇ ਮਿਲਿਆ ਹੈ। ਇਸ ਲਈ ਸਾਨੂੰ ਸਭ ਨੂੰ ਇੱਕ ਜੁੱਟ ਹੋ ਕੇ ਆਪਣੇ ਭਾਰਤੀ ਸੰਵਿਧਾਨ ਦੀ ਰੱਖਿਆ ਕਰਨੀ ਚਾਹੀਦੀ ਹੈ। ਝੰਡਾ ਲਹਿਰਾਉਣ ਮੌਕੇ ਹੋਰਨਾਂ ਤੋਂ ਇਲਾਵਾ ਹਰੀ ਸਿੰਘ ਸਾਹਨੇਵਾਲ, ਦਿਲਦਾਰ ਬੱਗਾ,ਦਮਨ ਮੱਕੜ,ਵਿਨੇ ਕੁਮਾਰ,ਗੁਲਸ਼ਨ ਕੁਮਾਰ, ਰਾਮਪ੍ਰਸ਼ਾਦ, ਰਾਮਪਾਲ ,ਸਮਿਤ ਕੁਮਾਰ ,ਜੋਨੀ ਸ਼ਰਮਾ ਕੁਲਦੀਪ ਸਿੰਘ ਕੌਲ, ਗੁਰਪ੍ਰੀਤ ਸਿੰਘ ,ਸੰਜੀਵ ਕੁਮਾਰ ,ਜਸਵੀਰ ਸਿੰਘ ,ਨਰਿੰਦਰ ਚੌਧਰੀ, ਅਸ਼ੋਕ ਕੁਮਾਰ,ਮੋਸਨ ਖਾਨ ਆਦਿ ਭਾਰੀ ਗਿਣਤੀ ਪਤਵੰਤੇ ਹਾਜ਼ਰ ਸਨ।