ਲੋਕਾਂ ਨਾਲ ਕੀਤਾ ਵਾਅਦਾ ਨਿਭਾ ਰਹੀ ਹੈ ਭਾਜਪਾ : ਦੇਬੀ
ਭਾਜਪਾ ਲੋਕਾਂ ਨਾਲ ਕੀਤਾ ਵਾਅਦਾ ਨਿਭਾ ਰਹੀ ਹੈ-ਦੇਬੀ
Publish Date: Wed, 18 Feb 2026 07:30 PM (IST)
Updated Date: Thu, 19 Feb 2026 04:09 AM (IST)

ਫੋਟੋ ਨੰਬਰ-22 ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਵਿਧਾਨ ਸਭਾ ਹਲਕਾ ਸੈਂਟਰਲ ਦੇ ਈਸਾ ਨਗਰੀ ਸਥਿੱਤ ਆਪਣੇ ਮੁੱਖ ਦਫਤਰ ਵਿਖੇ ਪੰਜਾਬ ਭਾਜਪਾ ਦੇ ਖਜਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ ਅਤੇ ਆਪੰਗ ਭੱਤੇ ਲਈ ਮਨਜ਼ੂਰ ਹੋਏ ਫਾਰਮਾਂ ਅਤੇ ਜੀਰੋ ਬੈਲੈਂਸ ਬੈਂਕ ਖਾਤਿਆਂ ਦੀਆਂ ਕਾਪੀਆਂ ਲਾਭਪਾਤਰੀਆਂ ਨੂੰ ਸੌਂਪੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾਂ ਤੋਂ ਗਰੀਬ, ਲੋੜਵੰਦ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਲਈ ਵਚਨਬੱਧ ਰਹੀ ਹੈ। ਸਰਕਾਰ ਦੀਆਂ ਵੱਖ-ਵੱਖ ਲਾਭਪਾਤਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ ਅਤੇ ਭਾਜਪਾ ਦੇ ਵਰਕਰ ਘਰ-ਘਰ ਜਾ ਕੇ ਲੋਕਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਮੌਜੂਦਾ ਪੰਜਾਬ ਸਰਕਾਰ ’ਤੇ ਤਿੱਖਾ ਪ੍ਰਹਾਰ ਕਰਦਿਆਂ ਆਖਿਆ ਕਿ ਆਮ ਲੋਕ ਸਰਕਾਰੀ ਦਫਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਪੰਜਾਬ ਸਰਕਾਰ ਵੱਡੇ-ਵੱਡੇ ਦਾਅਵੇ ਤਾਂ ਕਰਦੀ ਹੈ ਪਰ ਜ਼ਮੀਨ ’ਤੇ ਹਕੀਕਤ ਕੁਝ ਹੋਰ ਹੀ ਹੈ। ਲੋਕ ਪੈਨਸ਼ਨਾਂ ਅਤੇ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਲੋਕਾਂ ਦੇ ਦਰਵਾਜ਼ੇ ਤੱਕ ਸਹਾਇਤਾ ਪਹੁੰਚਾ ਕੇ ਨਾ ਸਿਰਫ਼ ਆਪਣੀ ਵਚਨਬੱਧਤਾ ਨਿਭਾ ਰਹੀ ਹੈ, ਸਗੋਂ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਵੀ ਬੇਨਕਾਬ ਕਰ ਰਹੀ ਹੈ। ਇਸ ਮੌਕੇ ਕਈ ਭਾਜਪਾ ਆਗੂ ਅਤੇ ਵਰਕਰ ਵੀ ਮੌਜੂਦ ਸਨ।