ਭਾਜਪਾ ਕਿਸਾਨ ਮੋਰਚੇ ਦੀ ਹੰਗਾਮੀ ਮੀਟਿੰਗ ਹੋਈ
ਭਾਜਪਾ ਕਿਸਾਨ ਮੋਰਚੇ ਦੀ ਹੰਗਾਮੀ ਮੀਟਿੰਗ ਹੋਈ
Publish Date: Sun, 10 May 2026 07:57 PM (IST)
Updated Date: Mon, 11 May 2026 04:12 AM (IST)
ਸਨੀ ਮਲਿਕ ਨੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਘਰ-ਘਰ ਤੱਕ ਪਹੁੰਚਾਉਣ ਦਾ ਦਿੱਤਾ ਸੁਨੇਹਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਸਾਹਨੇਵਾਲ ਵਿਖੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸਕੱਤਰ ਸਨੀ ਮਲਿਕ ਵੱਲੋਂ ਆਪਣੇ ਦਫ਼ਤਰ ਵਿੱਚ ਭਾਜਪਾ ਆਗੂਆਂ, ਵਰਕਰਾਂ ਅਤੇ ਕਿਸਾਨ ਭਰਾਵਾਂ ਨਾਲ ਇਕ ਅਹਿਮ ਅਤੇ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਅਤੇ ਕਿਸਾਨ ਹਿਤੈਸ਼ੀ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਅਤੇ ਆਮ ਜਨਤਾ ਨਾਲ ਸੰਬੰਧਿਤ ਮੁੱਦਿਆਂ ‘ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਨੀ ਮਲਿਕ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਅਤੇ ਲੋਕ ਭਲਾਈ ਲਈ ਲਗਾਤਾਰ ਵਚਨਬੱਧ ਹੋ ਕੇ ਕੰਮ ਕਰ ਰਹੀ ਹੈ ਅਤੇ ਪਾਰਟੀ ਵਰਕਰਾਂ ਦੀ ਇਹ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਅਤੇ ਉਪਲਬਧੀਆਂ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਪਹੁੰਚਾਉਣ। ਉਨ੍ਹਾਂ ਨੇ ਸਾਰੇ ਸਾਥੀਆਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਜਮੀਨੀ ਪੱਧਰ ‘ਤੇ ਲੋਕਾਂ ਨਾਲ ਹੋਰ ਮਜ਼ਬੂਤ ਸੰਪਰਕ ਬਣਾਉਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਲਖਵਿੰਦਰ ਸਿੰਘ, ਸ਼ਿਵ ਕਪੂਰ, ਐਡਵੋਕੇਟ ਪਰਗਟ ਸਿੰਘ, ਗੁਰਚਰਨ ਰਾਜਪੂਤ, ਵਿਨੇ ਕੁਮਾਰ, ਲਖਬੀਰ ਸਿੰਘ ਬੰਪੀ, ਅਮਿਤ ਵਰਮਾ ਮੌਜੂਦ ਰਹੇ।