ਭਾਜਪਾ ਦੇ ਕੌਮੀ ਪ੍ਰਧਾਨ ਨੇ ਡਾ. ਰਜਿੰਦਰ ਸ਼ਰਮਾ ਦੀ ਪਿੱਠ ਥਾਪੜੀ
ਭਾਜਪਾ ਦੇ ਕੌਮੀ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ ਦੀ ਪਿੱਠ ਥਾਪੜੀ
Publish Date: Mon, 22 Jun 2026 07:16 PM (IST)
Updated Date: Tue, 23 Jun 2026 04:07 AM (IST)

ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਦਿੱਤੀਆਂ ਹਦਾਇਤਾਂ ਸੁਖਦੇਵ ਗਰਗ, ਪੰਜਾਬੀ ਜਾਗਰਣ, ਜਗਰਾਓਂ : ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਜ਼ਿਲ੍ਹਾ ਪ੍ਰਧਾਨ ਡਾਕਟਰ ਰਜਿੰਦਰ ਸ਼ਰਮਾ ਦੀ ਪਿੱਠ ਥਾਪੜਦਿਆਂ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਦੀ ਹਦਾਇਤਾਂ ਦਿੱਤੀਆਂ। ਸੋਮਵਾਰ ਨੂੰ ਬਾਅਦ ਦੁਪਹਿਰ ਪੰਜਾਬ ਫੇਰੀ ਮੁਕੰਮਲ ਕਰਨ ਤੋਂ ਬਾਅਦ ਹਲਵਾਰਾ ਏਅਰਪੋਰਟ ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਰਾਜ ਸਭਾ ਮੈਂਬਰ ਤੇ ਰਾਸ਼ਟਰੀ ਜਰਨਲ ਸਕੱਤਰ ਤਰੁਣ ਚੁੱਘ, ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜ਼ਿਲ੍ਹਾ ਪ੍ਰਧਾਨ ਡਾਕਟਰ ਰਜਿੰਦਰ ਸ਼ਰਮਾ ਤੇ ਉਨ੍ਹਾਂ ਦੀ ਜਗਰਾਓਂ ਜ਼ਿਲੇ੍ਹ ਅੰਦਰ ਆਉਣ ’ਤੇ ਸਵਾਗਤ ਕੀਤਾ ਉੱਥੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਦਾਇਤਾਂ ਦਿੱਤੀਆਂ। ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਜ਼ਿਲ੍ਹਾ ਜਗਰਾਓਂ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਲੈਂਦਿਆਂ ਜ਼ਿਲ੍ਹਾ ਪ੍ਰਧਾਨ ਡਾਕਟਰ ਰਜਿੰਦਰ ਸ਼ਰਮਾ ਦੀ ਪਿੱਠ ਥਾਪੜਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਭਾਜਪਾ ਦਾ ਹੈ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਬੂਥ ਪੱਧਰ ਤੱਕ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਵਿੱਚ ਉਤਸ਼ਾਹ ਭਰਨ ਦੀ ਜ਼ਿੰਮੇਵਾਰੀ ਹੁਣ ਤੁਹਾਡੀ ਹੈ ਅਤੇ ਤੁਹਾਨੂੰ ਪੂਰੀ ਤਨਦੇਹੀ ਨਾਲ ਇਸ ਕੰਮ ਵਿੱਚ ਲੱਗ ਜਾਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾਕਟਰ ਰਜਿੰਦਰ ਸ਼ਰਮਾ ਨੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੂੰ ਭਰੋਸਾ ਦਵਾਇਆ ਕਿ ਪੂਰੀ ਤਨਦੇਹੀ ਨਾਲ ਆਪਣੀ ਪੂਰੀ ਟੀਮ ਨਾਲ ਜ਼ਿਲੇ੍ਹ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਦਿ੍ਰੜਤਾ ਨਾਲ ਕੰਮ ਕਰਨਗੇ ਅਤੇ ਹਰੇਕ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਖ਼ਾਸ ਤੌਰ ’ਤੇ ਉਨ੍ਹਾਂ ਦੀ ਜਗਰਾਓਂ ਫੇਰੀ ਸਮੇਂ ਮਿਲੇ ਭਰਪੂਰ ਹੁੰਗਾਰੇ ਅਤੇ ਵਰਕਰਾਂ ਵਿਚ ਵੇਖੇ ਜੋਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਜਗਰਾਓਂ ਫੇਰੀ ਸਮੇਂ ਵਰਕਰਾਂ ਦੀ ਗੱਡੀਆਂ ਦੇ ਵੱਡੇ ਕਾਫ਼ਲੇ ਨੇ ਉਨ੍ਹਾਂ ਦਾ ਸਵਾਗਤ ਕੀਤਾ ਉਸ ਨੂੰ ਵੇਖ ਕੇ ਦਾਅਵਾ ਕੀਤਾ ਜਾ ਸਕਦਾ ਹੈ ਕਿ ਆਉਣ ਵਾਲਾ ਸਮਾਂ ਭਾਜਪਾ ਦਾ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਮਿਤ ਅਰੋੜਾ ਲਖਵਿੰਦਰ ਸਿੰਘ ਸਪਰਾ ਜਗਤਾਰ ਬਾਂਗੜ ਬਾਲ ਕਿਸ਼ਨ ਗਰਗ ਮਨੋਜ ਗੋਇਲ ਵੀ ਹਾਜ਼ਰ ਸਨ।