ਜਿੱਤ ਦੀ ਖੁਸ਼ੀ ਵਿੱਚ ਭਾਜਪਾਈਆਂ ਨੇ ਸਾਹਨੇਵਾਲ ’ਚ ਵੰਡੇ ਲੱਡੂ
ਜਿੱਤ ਦੀ ਖੁਸ਼ੀ ਵਿੱਚ ਭਾਜਪਾਈਆਂ ਨੇ ਸਾਹਨੇਵਾਲ ’ਚ ਵੰਡੇ ਲੱਡੂ
Publish Date: Mon, 04 May 2026 09:22 PM (IST)
Updated Date: Tue, 05 May 2026 04:18 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ ਭਾਜਪਾ ਵੱਲੋਂ ਪੱਛਮੀ ਬੰਗਾਲ, ਆਸਾਮ ਅਤੇ ਪੁਡੁਚੇਰੀ ਚ ਵਿੱਚ ਹੋਈ ਭਾਰੀ ਬਹੁਮਤ ਨਾਲ ਜਿੱਤ ਦੀ ਖੁਸ਼ੀ ਵਿੱਚ ਲੁਧਿਆਣਾ ਦਿਹਾਤੀ ਦੇ ਸਾਬਕਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਅਤੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਸਮੂਹ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਸਾਹਨੇਵਾਲ ਮੇਨ ਚੌਂਕ ਚ ਢੋਲ ਦੇ ਡੱਗੇ ਉੱਪਰੇ ਭੰਗੜਾ ਪਾ ਕੇ ਲੱਡੂ ਵੰਘੇ ਗਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਭਾਜਪਾ ਦੇ ਮੁੱਖ ਬੁਲਾਰਾ ਪ੍ਰਿਤਪਾਲ ਸਿੰਘ ਬਲੀਏਵਾਲ, ਸਾਬਕਾ ਦਿਹਾਤੀ ਪ੍ਰਧਾਨ ਪਵਨ ਕੁਮਾਰ ਟਿੰਕੂ, ਸੋਹਣ ਸਿੰਘ ਢੋਲਣਵਾਲ ਅਤੇ ਗੁਰਚਰਨ ਸਿੰਘ ਰਾਜਪੂਤ, ਸ਼ੰਨੀ ਮਲਿਕ, ਸ਼ਿਵ ਕਪੂਰ, ਮਨਦੀਪ ਸਿੰਘ ਵਿੱਕੀ ਹਾਜ਼ਰ ਸਨ। ਇਸ ਮੌਕੇ ਸਾਬਕਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਅਤੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਨ ਨਬੀਨ, ਯੂਪੀ ਦੇ ਮੁੱਖ ਮੰਤਰੀ ਅਦਿਤਿਆ ਨਾਥ ਜੋਗੀ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਅਤੇ ਦੇਸ਼ ਦੀ ਜਨਤਾ ਨੂੰ ਜਾਂਦਾ ਹੈ। ਉਨ੍ਹਾਂ ਅੱਗੇ ਪੱਛਮੀ ਬੰਗਾਲ ਦੇ ਲੋਕਾਂ ਨੂੰ ਇਸ ਦੀਆਂ ਵਿਸ਼ੇਸ਼ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਇੱਕ ਤਾਨਾਸ਼ਾਹ ਨੂੰ ਜੜੋਂ ਅਖਾੜ ਕੇ ਭਾਰਤੀ ਜਨਤਾ ਪਾਰਟੀ ਦਾ ਇੱਕ ਸੁਤੰਤਰ ਅਤੇ ਭੈਅ ਮੁਕਤ ਰਾਜ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਭਾਰਤੀ ਜਨਤਾ ਪਾਰਟੀ ਦਾ ਅਗਲਾ ਨਿਸ਼ਾਨਾ ਪੰਜਾਬ ਵਿੱਚ ਸਰਕਾਰ ਬਣਾਉਣਾ ਹੈ। ਕਿਉਂਕਿ ਸ੍ਰੋਮਣੀ ਅਕਾਲੀ ਦਲ ਨੂੰ ਲੋਕਾਂ ਪਹਿਲਾਂ ਹੀ ਨਕਾਰ ਚੁੱਕੇ ਹਨ, ਕਾਂਗਰਸ ਜੋ ਪੂਰੇ ਦੇਸ਼ ਵਿੱਚ ਲੁਪਤ ਹੋ ਰਹੀ ਹੈ ਅਤੇ ਖਾਸ ਤੌਰ ਤੇ ਪੰਜਾਬ ਵਿੱਚ ਧੜੇਬੰਦੀ ਵਿੱਚ ਵੰਡੀ ਹੋਈ ਹੈ। ਇਸ ਸਮੇਂ ਸੂਬੇ ਵਿੱਚ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਉਸ ਦਾ ਹਾਲ ਤਾਂ ਲੋਕ ਦੇਖ ਹੀ ਰਹੇ ਹਨ ਕਿ ਕਿਸ ਤਰ੍ਹਾਂ ਪੂਰੇ ਸੂਬੇ ਚ ਅਰਾਜਕਤਾ ਫੈਲੀ ਹੋਈ ਹੈ, ਕਨੂੰਨ ਦੀ ਸਥਿਤੀ ਕੰਟਰੋਲ ਤੋਂ ਬਾਹਰ ਹੈ। ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਆਪਣੀਆਂ ਜੇਬਾਂ ਭਰਨ ਵਿੱਚ ਲੱਗੇ ਹੋਏ ਹਨ। ਹੁਣ ਪੰਜਾਬ ਦੇ ਲੋਕਾਂ ਭਾਰਤੀ ਜਨਤਾ ਪਾਰਟੀ ਤੋਂ ਉਮੀਦ ਹੈ। ਕੇਂਦਰ ਅਤੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੋਣ ਨਾਲ ਸੂਬੇ ਵਿੱਚ ਵਿਕਾਸ ਦੇ ਨਵੇਂ ਰਸਤੇ ਖੁੱਲਣਗੇ ਅਤੇ ਪੰਜਾਬ ਦੁਬਾਰਾ ਇਸ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਇਸ ਮੌਕੇਤੇ ਹਰੀ ਸਿੰਘ, ਵਿਨੈ ਕੁਮਾਰ, ਪ੍ਰਵੀਨ ਸੋਹੀ, ਐਡਵੋਕੇਟ ਸਤੀਸ਼ ਭਾਟੀਆ, ਪ੍ਰਿੰਸੀਪਲ ਕਸ਼ਮੀਰਾ ਸਿੰਘ, ਰਾਕੇਸ਼ ਕੁਮਾਰ, ਰੋਹਿਤ ਭਾਟੀਆ, ਦਿਲਦਾਰ ਬੱਗਾ, ਰਾਜਨ ਖਾਨ, ਜੰਗ ਸਿੰਘ, ਲਖਵੀਰ ਸਿੰਘ ਬੰਪੀ, ਕਰਮਜੀਤ ਸਿੰਘ, ਰਾਮ ਪ੍ਰਸਾਦ, ਰਾਮਪਾਲ ਕੌਲ, ਕੁਲਦੀਪ ਚੰਨੀ, ਜਸਵੀਰ ਸਿੰਘ, ਸੰਜੀਵ ਵਰਮਾ, ਸੰਜੀਵ ਕੁਮਾਰ, ਹਰਪ੍ਰੀਤ ਸਿੰਘ, ਅਰੁਨ ਪਪਨੇਜਾ ਹਾਜ਼ਰ ਸਨ।