ਭਾਜਪਾ ਦੀ ਮੋਗਾ ਰੈਲੀ ਸੂਬੇ ਦੀ ਰਾਜਸੀ ਦਿਸ਼ਾਂ ਬਦਲ ਦੇਵੇਗੀ : ਰਸ਼ਪਾਲ ਸਿੰਘ
ਭਾਜਪਾ ਦੀ ਮੋਗਾ ਰੈਲੀ ਸੂਬੇ ਦੀ ਰਾਜਸੀ ਦਿਸ਼ਾਂ ਬਦਲ ਦੇਵੇਗੀ : ਰਸ਼ਪਾਲ ਸਿੰਘ
Publish Date: Tue, 03 Mar 2026 07:40 PM (IST)
Updated Date: Wed, 04 Mar 2026 04:12 AM (IST)

ਫੋਟੋ ਨੰਬਰ-14 ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ : ਭਾਰਤੀ ਜਨਤਾ ਪਾਰਟੀ ਦੀ 14 ਮਾਰਚ ਨੂੰ ਮੋਗਾ ਵਿਖੇ ਹੋ ਰਹੀ ਬਦਲਾਅ ਰੈਲੀ ਇਤਿਹਾਸਕ ਹੋਵੇਗੀ ਜੋ ਸੂਬੇ ਦੀ ਰਾਜਸੀ ਦਿਸ਼ਾ ਅਤੇ ਦਸ਼ਾ ਬਦਲ ਕੇ ਰੱਖ ਦਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਸਾਹਨੇਵਾਲ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਰੈਲੀ ਨੂੰ ਭਾਜਪਾ ਦੇ ਸੀਨੀਅਰ ਆਗੂ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰ ਕੇਂਦਰੀ ਸੀਨੀਅਰ ਆਗੂ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਲਈ ਡਬਲ ਇੰਜਨ ਸਰਕਾਰ ਹੋਣੀ ਬੇਹੱਦ ਜ਼ਰੂਰੀ ਹੈ ਤਾਂ ਹੀ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਿੱਧੇ ਤੌਰ ਤੇ ਲੋੜਵੰਦਾਂ ਤੱਕ ਪਹੁੰਚਾਇਆ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਚ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਪ੍ਰੰਤੂ ਸੂਬੇ ਦੀ ਆਪ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਚੱਲਦਿਆਂ ਇਨ੍ਹਾਂ ਦਾ ਲਾਭ ਲੋੜਵੰਦਾਂ ਤੱਕ ਨਹੀਂ ਪਹੁੰਚ ਰਿਹਾ। ਰਸ਼ਪਾਲ ਸਿੰਘ ਨੇ ਕਿਹਾ ਕਿ ਇਸ ਰੈਲੀ ਚ ਵੱਡੀ ਗਿਣਤੀ ਚ ਹਲਕਾ ਸਾਹਨੇਵਾਲ ਤੋਂ ਭਾਜਪਾ ਵਰਕਰ ਸ਼ਮੂਲੀਅਤ ਕਰਨਗੇ। ਰਸ਼ਪਾਲ ਸਿੰਘ ਨੇ ਕਿਹਾ ਕਿ ਪੰਜਾਬ ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਨਿਤ ਪ੍ਰਤੀ ਦਿਨ ਕਤਲ ਲੁੱਟਾਖੋਹਾਂ, ਆਪ ਦੀ ਸਰਕਾਰ ਚ ਆਮ ਹੋ ਗਈਆਂ ਹਨ ਅਤੇ ਅੱਜ ਲੋਕ ਪਿਛਲੇ ਚਾਰ ਸਾਲ ਤੋਂ ਬਣੀ ਆਪ ਸਰਕਾਰ ਤੋਂ ਇਨ੍ਹਾਂ ਦੁਖੀ ਹਨ ਕਿ ਉਹ 2027 ਦਾ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਪੰਜਾਬ ਚ ਚੋਣਾਂ ਹੋਣ ਤੇ ਭਾਰਤੀ ਜਨਤਾ ਪਾਰਟੀ ਸਰਕਾਰ ਇੱਥੇ ਬਣੇ ਅਤੇ ਪੰਜਾਬ ਵਿੱਚ ਕਾਨੂੰਨ ਦਾ ਰਾਜ ਸਥਾਪਿਤ ਹੋ ਸਕੇ।