ਭਾਜਪਾ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸੂਬਾ ਪੱਧਰੀ ਸਮਾਗਮ ਅੱਜ ਭਾਜਪਾ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸੂਬਾ ਪੱਧਰੀ ਸਮਾਗਮ ਅੱਜ
Publish Date: Tue, 29 Sep 2026 07:40 PM (IST)
Updated Date: Wed, 30 Sep 2026 04:07 AM (IST)
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਸ਼ਮੂਲੀਅਤ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਗਰਾਓਂ : ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸੂਬਾ ਪੱਧਰੀ ਸਮਾਗਮ ਬੁੱਧਵਾਰ 30 ਸਤੰਬਰ ਨੂੰ ਜਲੰਧਰ ਵਿਖੇ ਹੋਵੇਗਾ ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਮੂਲੀਅਤ ਕਰਨਗੇ। ਪੰਜਾਬ ਦੀ ਜਵਾਨੀ ਅਤੇ ਭਵਿੱਖ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਭਾਜਪਾ ਵੱਲੋਂ ਆਰੰਭੀ ਗਈ ਯਾਤਰਾ ਦੇ ਅਖੀਰਲੇ ਦਿਨ ਲੁਧਿਆਣਾ ਵਿਖੇ ਸੰਸਦ ਮੈਂਬਰ ਮਨੋਜ ਤਿਵਾੜੀ ਨਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਗੌਰਵ ਖੁੱਲਰ ਨੇ ਵਿਚਾਰਾਂ ਕਰਦਿਆਂ ਕਿਹਾ ਕਿ ਪੰਜਾਬ ਨਸ਼ਿਆਂ ਦੇ ਇੱਕ ਦਿਲ ਕੰਬਾਊ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਜਿਸ ਨੇ ਨੌਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਅਣਗਿਣਤ ਮਾਵਾਂ ਨੂੰ ਆਪਣੇ ਬੱਚਿਆਂ ਨੂੰ ਬਚਾਉਣ ਲਈ ਬੇਵੱਸ ਕਰ ਛੱਡਿਆ ਹੈ। ਉਨ੍ਹਾਂ ਕਿਹਾ ਕਿ ਘਰਾਂ ਵਿੱਚ ਵੱਧ ਰਹੀ ਨਿਰਾਸ਼ਾ ਦੇ ਬਾਵਜੂਦ ਸੂਬਾ ਸਰਕਾਰ ਇਸ ਭਿਆਨਕ ਸਮੱਸਿਆ ਨਾਲ ਨਜਿੱਠਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਲੋਕਾਂ ਨੂੰ ਇੱਕਜੁੱਟ ਕਰਨ ਅਤੇ ਜਾਗਰੂਕਤਾ ਫੈਲਾਉਣ ਲਈ ਭਾਜਪਾ ਵੱਲੋਂ ਸੂਬੇ ਭਰ ਵਿੱਚ ਕੱਢੀ ਗਈ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਭਰਪੂਰ ਹੁੰਗਾਰਾ ਮਿਲਿਆ ਹੈ। ਇਸ ਮੌਕੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਜਿਹੜਾ ਨਾਅਰਾ ਭਾਜਪਾ ਦੇ ਦਿੱਤਾ ਹੈ ਉਸ ਨੂੰ ਅਮਲੀ ਜਾਮਾ ਤਾਂ ਹੀ ਪਹਿਨਾਇਆ ਜਾ ਸਕਦਾ ਹੈ ਜੇ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਬਣੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰੰਗਲਾ ਪੰਜਾਬ ਤੇ ਨਸ਼ਾ ਮੁਕਤ ਪੰਜਾਬ ਲਈ ਪੀਐੱਮ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਵਿਸ਼ਵਾਸ ਕਰਨ।