- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਭਾਜਪਾ ਦੀ ਸੋਚ ਅਤੇ ਨੀਤੀਆਂ ਨੂੰ ਵੱਡਾ ਸਮਰਥਨ ਮਿਲ ਰਿਹਾ : ਐਡਵੋਕੇਟ ਚਿਰਾਂਸ਼ੂ ਰਤਨ

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ
ਖੰਨਾ : ਖੰਨਾ ਦੇ ਪ੍ਰਮੁੱਖ ਭਾਜਪਾ ਆਗੂ ਐਡਵੋਕੇਟ ਚਿਰਾਂਸ਼ੂ ਰਤਨ ਨੇ ਦਿੱਲੀ ਵਿਖੇ ਅਹਿਸ ਸਿਆਸੀ ਮੁਲਾਕਾਤ ਦੌਰਾਨ ਭਾਜਪਾ ’ਚ ਸ਼ਾਮਲ ਹੋਏ ਦਿੱਗਜ ਆਗੂਆਂ ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਦਾ ਨਿੱਘਾ ਸਵਾਗਤ ਕੀਤਾ। ਚਿਰਾਂਸ਼ੂ ਰਤਨ ਦੀ ਸਰਗਰਮ ਭੂਮਿਕਾ ਨਾਲ ਖੰਨਾ ’ਚ ਸਿਆਸੀ ਹਲਚਲ ਤੇਜ਼ ਦੋਵੇਂ ਆਗੂ ਜਲਦ ਕਰਨਗੇ ਖੰਨਾ ਫੇਰੀ। ਐਡਵੋਕੇਟ ਚਿਰਾਂਸ਼ੂ ਰਤਨ ਦਿੱਗਜ ਆਗੂਆਂ ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਦਾ ਭਾਜਪਾ ’ਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ’ਚ ਭਾਜਪਾ ਦਾ ਗ੍ਰਾਫ਼ ਤੇਜ਼ੀ ਨਾਲ ਵੱਧ ਰਿਹਾ ਹੈ। ਇਹ ਸ਼ਮੂਲੀਅਤ ਸਪੱਸ਼ਟ ਕਰਦੀ ਹੈ ਕਿ ਪੰਜਾਬ ’ਚ ਭਾਜਪਾ ਦੀ ਸੋਚ ਅਤੇ ਨੀਤੀਆਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ ਤੇ ਆਉਣ ਵਾਲੇ ਸਮੇਂ ’ਚ ਇਹ ਕਾਰਵਾਂ ਹੋਰ ਵੀ ਮਜ਼ਬੂਤ ਹੋਵੇਗਾ।
ਇਸ ਮੌਕੇ ਐਡਵੋਕੇਟ ਚਿਰਾਂਸ਼ੂ ਰਤਨ ਨੇ ਕਿਹਾ ਪੰਜ ਸਾਲ ਪਹਿਲਾਂ ਆਪ ਨੇ ਪੰਜਾਬ ਨੂੰ ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਬਣਾਉਣ ਦਾ ਵਾਅਦਾ ਕੀਤਾ ਸੀ ਤੇ ਰਾਜ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਵੱਡੇ-ਵੱਡੇ ਵਾਅਦੇ ਕੀਤੇ ਸਨ। ਹਾਲਾਂਕਿ ਆਪ ਵੱਲੋਂ ਪੰਜਾਬ ਵਿੱਚ ਕੀਤਾ ਗਿਆ ਹਰ ਵਾਅਦਾ ਅਸਫਲ ਰਿਹਾ ਹੈ। ਪੰਜਾਬ ਦੇ ਲੋਕ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਜਿਸ ਉਮੀਦ ਨਾਲ ਪੰਜਾਬ ’ਚ ਬਦਲਾਅ ਲਿਆਂਦਾ ਗਿਆ ਸੀ, ਉਹ ਲੋਕਾਂ ਨਾਲ ਇੱਕ ਵੱਡਾ ਧੋਖਾ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ’ਚ ਵਿਕਾਸ ਕਾਰਜਾਂ ਦੀ ਬਜਾਏ ਸਿਰਫ਼ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਆਰਥਿਕ ਅਤੇ ਕਾਨੂੰਨੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਸਿਰ ਕਰਜ਼ਾ ਲਗਾਤਾਰ ਵੱਧ ਰਿਹਾ ਹੈ ਤੇ ਹਰ ਵਰਗ ਦੇ ਲੋਕ ਪਰੇਸ਼ਾਨ ਹਨ। ਐਡਵੋਕੇਟ ਚਿਰਾਂਸ਼ੂ ਰਤਨ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋਣ ਕਾਰਨ ਹੁਣ ਸੂਬੇ ਦੇ ਸੂਝਵਾਨ ਆਗੂ ਅਤੇ ਜਨਤਾ ਭਾਜਪਾ ਦੀ ਨੀਤੀਆਂ ਨਾਲ ਜੁੜ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਬਹਾਲੀ, ਨਸ਼ੇ ਦੇ ਖਾਤਮੇ ਤੇ ਸੂਬੇ ਦੀ ਖੁਸ਼ਹਾਲੀ ਲਈ ਭਾਜਪਾ ਪੂਰੀ ਮਜ਼ਬੂਤੀ ਨਾਲ ਕੰਮ ਕਰੇਗੀ।