ਏਆਈ ਨਾਲ ਵਿਦਿਆਰਥਣ ਦੀਆਂ ਇਤਰਾਜਯੋਗ ਤਸਵੀਰਾਂ ਤਿਆਰ ਕਰਕੇ ਕੀਤਾ ਬਲੈਕਮੇਲ
ਏਆਈ ਨਾਲ ਵਿਦਿਆਰਥਣ ਦੀਆਂ ਇਤਰਾਜਯੋਗ ਤਸਵੀਰਾਂ ਤਿਆਰ ਕਰਕੇ ਕੀਤਾ ਬਲੈਕਮੇਲ
Publish Date: Tue, 03 Feb 2026 06:04 PM (IST)
Updated Date: Tue, 03 Feb 2026 06:08 PM (IST)

ਹਾਸਲ ਕੀਤੇ ਲੱਖਾਂ ਰੁਪਏ , ਲੜਕੀ ਦੇ ਪਿਤਾ ਦੀ ਸ਼ਿਕਾਇਤ ਤੇ ਉਸ ਦੇ ਰਿਸ਼ਤੇਦਾਰ ਜੋੜੇ ਦੇ ਖਿਲਾਫ ਮੁਕੱਦਮਾ ਦਰਜ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਤਕਨਾਲੋਜੀ ਦੀ ਦੁਰਵਰਤੋਂ ਕਰਦਿਆਂ ਜੋੜੇ ਨੇ ਆਪਣੇ ਇੱਕ ਨਜ਼ਦੀਕੀ ਰਿਸ਼ਤੇਦਾਰ ਦੀ ਧੀ ਦੀਆਂ ਇਤਰਾਜ਼ਯੋਗ ਤਸਵੀਰਾਂ ਤਿਆਰ ਕਰ ਦਿੱਤੀਆਂ। ਮੁਲਜ਼ਮਾਂ ਨੇ ਤਸਵੀਰਾਂ ਨੂੰ ਪੋਸਟ ਕਰਨ ਦੀ ਧਮਕੀ ਦੇ ਕੇ ਲੜਕੀ ਕੋਲੋਂ ਲੱਖਾਂ ਰੁਪਏ ਹਾਸਿਲ ਕਰ ਲਏ। ਇਸ ਮਾਮਲੇ ਸਬੰਧੀ ਜਿਵੇਂ ਹੀ ਲੜਕੀ ਦੇ ਪਿਤਾ ਨੂੰ ਜਾਣਕਾਰੀ ਮਿਲੀ ਤਾਂ ਉਸਨੇ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਇੱਕ ਲਿਖਤ ਸ਼ਿਕਾਇਤ ਦਿੱਤੀ। ਜਾਂਚ ਅਧਿਕਾਰੀ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦੀ ਪੜਤਾਲ ਤੋਂ ਬਾਅਦ ਲੜਕੀ ਦੇ ਪਿਤਾ ਦੀ ਸ਼ਿਕਾਇਤ ਤੇ ਜਲੰਧਰ ਦੇ ਰਹਿਣ ਵਾਲੇ ਰਾਘਵ ਅਤੇ ਉਸਦੀ ਪਤਨੀ ਸਿਮਰਨਜੀਤ ਕੌਰ ਉਰਫ ਸਿਮਰਨ ਦੇ ਖਿਲਾਫ ਬੀਐਨਐਸ ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸ ਦੀ ਬੇਟੀ ਪੜ੍ਹਾਈ ਕਰ ਰਹੀ ਹੈ। ਜਲੰਧਰ ਦਾ ਰਹਿਣ ਵਾਲਾ ਰਾਘਵ ਉਨ੍ਹਾਂ ਦਾ ਨਜ਼ਦੀਕੀ ਰਿਸ਼ਤੇਦਾਰ ਹੈ। ਰਾਘਵ ਨੇ ਆਪਣੀ ਪਤਨੀ ਸਿਮਰਨਜੀਤ ਕੌਰ ਨਾਲ ਮਿਲੀ ਭੁਗਤ ਕਰਕੇ ਉਨ੍ਹਾਂ ਦੀ ਬੇਟੀ ਨੂੰ ਬਲੈਕਮੇਲ ਕਰਨ ਦੀ ਵਿਉਂਤ ਬਣਾਈ। ਇਸੇ ਦੇ ਚੱਲਦਿਆਂ ਮੁਲਜ਼ਮਾਂ ਨੇ ਆਰਟੀਫਿਸ਼ਅਲ ਇੰਟੈਲੀਜੈਂਸ ਦੀ ਦੁਰਵਰਤੋ ਕੀਤੀ ਅਤੇ ਉਨ੍ਹਾਂ ਦੀ ਧੀ ਦੀਆਂ ਇਤਰਾਜ਼ਯੋਗ ਤਸਵੀਰਾਂ ਬਣਾ ਦਿੱਤੀਆਂ। ਤਸਵੀਰਾਂ ਦੇ ਜ਼ਰੀਏ ਮੁਲਜਮਾਂ ਨੇ ਬਲੈਕਮੇਲ ਕਰਕੇ ਲੱਖਾਂ ਰੁਪਏ ਹਾਸਿਲ ਕੀਤੇ ਅਤੇ ਬਾਅਦ ਵਿੱਚ ਤਸਵੀਰਾਂ ਵਾਇਰਲ ਵੀ ਕਰ ਦਿੱਤੀਆਂ। ਜਾਂਚ ਅਧਿਕਾਰੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਜਿਵੇਂ ਹੀ ਇਸ ਮਾਮਲੇ ਦੀ ਸ਼ਿਕਾਇਤ ਮਿਲੀ ਤਾਂ ਪੁਲਿਸ ਨੇ ਸਾਰੇ ਕੇਸ ਦੀ ਡੁੰਘਾਈ ਨਾਲ ਪੜਤਾਲ ਕੀਤੀ। ਇੰਸਪੈਕਟਰ ਜਤਿੰਦਰ ਸਿੰਘ ਦੇ ਮੁਤਾਬਕ ਇਸ ਮਾਮਲੇ ਵਿੱਚ ਰਾਘਵ ਅਤੇ ਉਸਦੀ ਪਤਨੀ ਸਿਮਰਨਜੀਤ ਕੌਰ ਉਰਫ ਸਿਮਰਨ ਦੇ ਖਿਲਾਫ ਮੁਕਦਮਾ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ।