ਰਿਸ਼ਤਾ ਤੋੜਨ ’ਤੇ ਵਿਦਿਆਰਥਣ ਨਾਲ ਬਲੈਕਮੇਲਿੰਗ: ਅਸ਼ਲੀਲ ਫੋਟੋਆਂ ਵਾਇਰਲ ਕਰਨ ਦੀ ਦਿੱਤੀ ਧਮਕੀ, ਕਾਲਜ ਦੇ ਬਾਹਰ ਕੀਤਾ ਡਰਾਮਾ
ਇੱਕ ਸਾਲ ਤੱਕ ਰਿਸ਼ਤੇ ’ਚ ਰਹਿਣ ਤੋਂ ਬਾਅਦ ਲੜਕੇ ਨੇ ਵਿਦਿਆਰਥਣ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇਨਾਂ ਹੀ ਨਹੀਂ ਮੁਲਜ਼ਮ ਨੇ ਉਸਦੀਆਂ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੀ ਧਮਕੀ ਦਿੱਤੀ। ਉਸਦੇ ਕਾਲਜ ਦੇ ਬਾਹਰ ਆ ਕੇ ਤਸਵੀਰਾਂ ਦਿਖਾਈਆਂ ਅਤੇ ਡਰਾਮਾ ਕਰ ਦਿੱਤਾ।
Publish Date: Sat, 25 Jul 2026 12:42 PM (IST)
Updated Date: Sat, 25 Jul 2026 12:45 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਇੱਕ ਸਾਲ ਤੱਕ ਰਿਸ਼ਤੇ ’ਚ ਰਹਿਣ ਤੋਂ ਬਾਅਦ ਲੜਕੇ ਨੇ ਵਿਦਿਆਰਥਣ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇਨਾਂ ਹੀ ਨਹੀਂ ਮੁਲਜ਼ਮ ਨੇ ਉਸਦੀਆਂ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੀ ਧਮਕੀ ਦਿੱਤੀ। ਉਸਦੇ ਕਾਲਜ ਦੇ ਬਾਹਰ ਆ ਕੇ ਤਸਵੀਰਾਂ ਦਿਖਾਈਆਂ ਅਤੇ ਡਰਾਮਾ ਕਰ ਦਿੱਤਾ। ਮੁਲਜ਼ਮ ਨਾਲ ਲੜਕੀ ਦੀ ਜਾਣ ਪਛਾਣ ਸੋਸ਼ਲ ਮੀਡੀਆ ’ਤੇ ਹੋਈ ਦੋਸਤੀ ਤੋਂ ਬਾਅਦ ਸ਼ੁਰੂ ਹੋਈ ਸੀ। ਪੀੜਿਤ ਲੜਕੀ ਨੇ ਕਾਲਜ ਦੇ ਬਾਹਰ ਮੁਲਜ਼ਮ ਵੱਲੋਂ ਉਸਦਾ ਮੋਬਾਇਲ ਫੋਨ ਖੋਹਣ ਦੇ ਵੀ ਦੋਸ਼ ਲਗਾਏ ਹਨ।
ਥਾਣਾ ਡਿਵੀਜ਼ਨ ਨੰਬਰ-8 ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਕਾਲਜ ਵਿਦਿਆਰਥਣ ਨੇ ਦੱਸਿਆ ਕਿ ਸਾਲ 2024 ਦੌਰਾਨ ਉਸ ਦੀ ਇੰਸਟਾਗ੍ਰਾਮ ਰਾਹੀਂ ਮੁਲਜ਼ਮ ਅਮਨ ਵਰਮਾ ਨਾਲ ਜਾਣ-ਪਛਾਣ ਹੋਈ ਸੀ।
ਦੋਵਾਂ ਵਿਚਕਾਰ ਕਰੀਬ ਇੱਕ ਸਾਲ ਤੱਕ ਰਿਸ਼ਤਾ ਰਿਹਾ। ਸ਼ਿਕਾਇਤ ਮੁਤਾਬਕ ਜਦੋਂ ਉਸ ਨੇ ਇਹ ਰਿਸ਼ਤਾ ਖਤਮ ਕਰਨ ਦਾ ਫ਼ੈਸਲਾ ਕੀਤਾ ਤਾਂ ਮੁਲਜ਼ਮ ਨੇ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਪੀੜਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਉਸ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨੂੰ ਬਲੈਕਮੇਲ ਕੀਤਾ ਅਤੇ ਕਈ ਵਾਰ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਸ਼ਿਕਾਇਤ ਅਨੁਸਾਰ ਮੁਲਜ਼ਮ ਖਾਲਸਾ ਕਾਲਜ, ਘੁੰਮਾਰ ਮੰਡੀ ਦੇ ਬਾਹਰ ਪਹੁੰਚਿਆ, ਜਿੱਥੇ ਉਸ ਨੇ ਕਥਿਤ ਤੌਰ ’ਤੇ ਵਿਦਿਆਰਥਣ ਨੂੰ ਡਰਾ-ਧਮਕਾ ਕੇ ਉਸ ਦਾ ਮੋਬਾਈਲ ਫੋਨ ਖੋਹ ਲਿਆ।
ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਅਮਨ ਵਰਮਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 75 ਅਤੇ 315(2) ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।