- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਵਸ ਵਿੱਚ ਅੰਨ੍ਹੇ ਹੋਏ ਇੱਕ ਨੌਜਵਾਨ ਨੇ ਆਪਣੇ ਤਾਏ ਦੇ ਘਰ ਅੰਦਰ ਦਾਖ਼ਲ ਹੋ ਕੇ ਭਾਬੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਆਪਣੀ ਇੱਜਤ ਬਚਾ ਕੇ ਕਮਰੇ ਚੋਂ ਬਾਹਰ ਨਿਕਲੀ ਔਰਤ ਨੇ ਫੋਨ ਕਰਕੇ ਪਤੀ ਨੂੰ ਸਾਰੀ ਘਟਨਾ ਸਬੰਧੀ ਜਾਣਕਾਰੀ ਦਿੱਤੀ। ਇਸ ਸਬੰਧੀ ਜਦ ਔਰਤ ਦੇ ਪਤੀ ਨੇ ਆਪਣੇ ਚਚੇਰੇ ਭਰਾ ਨੂੰ ਪੁੱਛਿਆ ਤਾਂ ਮੁਲਜ਼ਮ ਆਪਣੇ ਮਾਤਾ ਪਿਤਾ ਨਾਲ ਮਿਲ ਕੇ ਆਪਣੇ ਤਾਏ ਦੇ ਬੇਟੇ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ।

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ। ਹਵਸ ਵਿੱਚ ਅੰਨ੍ਹੇ ਹੋਏ ਇੱਕ ਨੌਜਵਾਨ ਨੇ ਆਪਣੇ ਤਾਏ ਦੇ ਘਰ ਅੰਦਰ ਦਾਖ਼ਲ ਹੋ ਕੇ ਭਾਬੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਆਪਣੀ ਇੱਜਤ ਬਚਾ ਕੇ ਕਮਰੇ ਚੋਂ ਬਾਹਰ ਨਿਕਲੀ ਔਰਤ ਨੇ ਫੋਨ ਕਰਕੇ ਪਤੀ ਨੂੰ ਸਾਰੀ ਘਟਨਾ ਸਬੰਧੀ ਜਾਣਕਾਰੀ ਦਿੱਤੀ। ਇਸ ਸਬੰਧੀ ਜਦ ਔਰਤ ਦੇ ਪਤੀ ਨੇ ਆਪਣੇ ਚਚੇਰੇ ਭਰਾ ਨੂੰ ਪੁੱਛਿਆ ਤਾਂ ਮੁਲਜ਼ਮ ਆਪਣੇ ਮਾਤਾ ਪਿਤਾ ਨਾਲ ਮਿਲ ਕੇ ਆਪਣੇ ਤਾਏ ਦੇ ਬੇਟੇ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ।
ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਸਿਵਲ ਲਾਈਨ ਦੇ ਇੱਕ ਇਲਾਕੇ ਦੇ ਰਹਿਣ ਵਾਲੇ ਵਿਅਕਤੀ ਦੀ ਸ਼ਿਕਾਇਤ ਤੇ ਉਸ ਦੇ ਚਚੇਰੇ ਭਰਾ ਅਭਿਸ਼ੇਕ ਸ਼ਰਮਾ ਉਰਫ ਪ੍ਰਿੰਸ, ਚਾਚੇ ਅਸ਼ਵਨੀ ਸ਼ਰਮਾ ਅਤੇ ਚਾਚੀ ਹਰਸ਼ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆ ਵਿਅਕਤੀ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦੀ ਪਤਨੀ ਆਪਣੇ ਕਮਰੇ ਵਿੱਚ ਇਕੱਲੀ ਸੀ। ਇਸੇ ਦੌਰਾਨ ਉਸ ਦੇ ਚਾਚੇ ਦਾ ਬੇਟਾ ਅਭਿਸ਼ੇਕ ਸ਼ਰਮਾ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋਇਆ ਅਤੇ ਉਸ ਦੀ ਪਤਨੀ ਦੀ ਮਰਜ਼ੀ ਤੋਂ ਬਿਨ੍ਹਾਂ ਜ਼ਬਰਦਸਤੀ ਕਰਨ ਲੱਗ ਪਿਆ।
ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਪਤਨੀ ਨੇ ਬੜੀ ਮੁਸ਼ਕਿਲ ਆਪਣੀ ਇੱਜਤ ਬਚਾਈ ਅਤੇ ਭੱਜ ਕੇ ਬਾਹਰ ਗਲੀ ਵਿੱਚ ਆ ਗਈ। ਇਸ ਸਬੰਧੀ ਉਸ ਨੇ ਆਪਣੇ ਪਤੀ ਨੂੰ ਜਾਣਕਾਰੀ ਦਿੱਤੀ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਅਭਿਸ਼ੇਕ ਸ਼ਰਮਾ ਦੇ ਮਾਤਾ ਪਿਤਾ ਨੇ ਉਸ ਨੂੰ ਸਮਝਾਉਣ ਦੀ ਬਜਾਏ ਉਸ ਦਾ ਸਾਥ ਦਿੱਤਾ ਅਤੇ ਗਲੀ ਵਿੱਚ ਖੜ ਕੇ ਉਸ ਦੀ ਪਤਨੀ ਦੀ ਇੱਜਤ ਦੇ ਖ਼ਿਲਾਫ਼ ਸ਼ਬਦ ਬੋਲੇ। ਮੁਲਜ਼ਮਾਂ ਨੇ ਉਨ੍ਹਾਂ ਨਾਲ ਗਾਲੀ ਗਲੋਚ ਵੀ ਕੀਤੀ।
ਸ਼ਿਕਾਇਤ ਕਰਤਾ ਨੇ ਦੱਸਿਆ ਕਿ ਕੰਮ ਤੋਂ ਜਿਵੇਂ ਹੀ ਉਹ ਵਾਪਸ ਘਰ ਆਇਆ ਤਾਂ ਉਸ ਨੇ ਆਪਣੀ ਚਾਚੇ ਦੇ ਬੇਟੇ ਅਭਿਸ਼ੇਕ ਸ਼ਰਮਾ ਨੂੰ ਪਤਨੀ ਨਾਲ ਹੋਈ ਬਦਸਲੂਕੀ ਬਾਰੇ ਪੁੱਛਿਆ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਇਸੇ ਦੌਰਾਨ ਅਭਿਸ਼ੇਕ ਸ਼ਰਮਾ ਉਸ ਦੇ ਪਿਤਾ ਅਤੇ ਮਾਤਾ ਨੇ ਹਮ ਮਸ਼ਵਰਾ ਹੋ ਕੇ ਉਸ ਉੱਪਰ ਹਮਲਾ ਕਰ ਦਿੱਤਾ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਉਧਰ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪੀੜਿਤ ਔਰਤ ਦੇ ਪਤੀ ਦੀ ਸ਼ਿਕਾਇਤ ਤੇ ਅਭਿਸ਼ੇਕ ਸ਼ਰਮਾ ਉਰਫ ਪ੍ਰਿੰਸ, ਅਸ਼ਵਨੀ ਸ਼ਰਮਾ ਅਤੇ ਹਰਸ਼ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।