- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਪ੍ਰਧਾਨ ਨੇ ਆਮ ਆਦਮੀ ਪਾਰਟੀ ਛੱਡ ਭਾਜਪਾ ਦਾ ਫੜਿਆ ਪੱਲਾ

ਫ਼ੋਟੋ ਨੰਬਰ-44
ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ/ਸਾਹਨੇਵਾਲ
ਆਮ ਆਦਮੀ ਪਾਰਟੀ ਨੂੰ ਸਾਹਨੇਵਾਲ ਹਲਕੇ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਸ਼ਰਨ ਸਿੰਘ ਮੁੰਡੀਆਂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ’ਚ ਸ਼ਮੂਲੀਅਤ ਕਰ ਲਈ। ਇਸ ਮੌਕੇ ਅਮਨਦੀਪ ਸਿੰਘ, ਰਾਹੁਲ ਸਿੰਘ, ਸਮੀਰ ਖਾਨ ਅਤੇ ਗੁਰਦਿੱਤ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋਏ। ਇਸ ਸ਼ਮੂਲੀਅਤ ਮੌਕੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਲੁਧਿਆਣਾ ਦਿਹਾਤੀ ਭਾਜਪਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਅਤੇ ਭਾਜਪਾ ਦੇ ਬੁਲਾਰੇ ਤੇ ਹਲਕਾ ਸਾਹਨੇਵਾਲ ਦੀ ਨੁਮਾਇੰਦਗੀ ਕਰ ਰਹੇ ਪ੍ਰਿਤਪਾਲ ਸਿੰਘ ਬਲੀਏਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਮੀਡੀਆ ਨਾਲ ਗੱਲ ਕਰਦਿਆਂ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਮੁੱਦਿਆਂ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ ਹੈ। ਸੂਬੇ ਵਿੱਚ ਭ੍ਰਿਸ਼ਟਾਚਾਰ, ਨਸ਼ਾ, ਬੇਰੁਜ਼ਗਾਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ਤਰਸਯੋਗ ਬਣੀ ਹੋਈ ਹੈ। ਆਮ ਜਨਤਾ ਹਾਕਮ ਧਿਰ ਦੀ ਕਥਿਤ ਗੁੰਡਾਗਰਦੀ ਅਤੇ ਤਾਨਾਸ਼ਾਹੀ ਰਵੱਈਏ ਤੋਂ ਤੰਗ ਆ ਚੁੱਕੀ ਹੈ। ਪੰਜਾਬ ਦੇ ਮਿਹਨਤੀ, ਇਮਾਨਦਾਰ ਅਤੇ ਜੁਝਾਰੂ ਲੋਕ ਹੁਣ ਬਦਲਾਅ ਲਈ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ। ਗੁਰਸ਼ਰਨ ਸਿੰਘ ਮੁੰਡੀਆਂ, ਅਮਨਦੀਪ ਸਿੰਘ, ਰਾਹੁਲ ਸਿੰਘ, ਸਮੀਰ ਖਾਨ ਅਤੇ ਗੁਰਦਿੱਤ ਸਿੰਘ ਦਾ ਭਾਜਪਾ ਪਰਿਵਾਰ ਵਿੱਚ ਨਿੱਘਾ ਸਵਾਗਤ ਕਰਦਿਆਂ ਬਲੀਏਵਾਲ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਲੋਕਾਂ ਦਾ ਭਾਜਪਾ ਦੀਆਂ ਨੀਤੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ’ਚ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ।