ਪਿੰਡ ਕਾਲਸਾਂ ’ਚ ਬਲਾਕ ਪੱਧਰੀ ਵਿਗਿਆਨ ਮੇਲਾ ਕਰਵਾਇਆ
ਪਿੰਡ ਕਾਲਸਾਂ ’ਚ ਬਲਾਕ ਪੱਧਰੀ ਵਿਗਿਆਨ ਮੇਲਾ ਕਰਵਾਇਆ
Publish Date: Tue, 29 Sep 2026 07:18 PM (IST)
Updated Date: Wed, 30 Sep 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਏਕੋਟ : ਸਰਕਾਰੀ ਹਾਈ ਸਕੂਲ ਕਾਲਸਾ ਵਿਖੇ ਮੰਗਲਵਾਰ ਨੂੰ ਬਲਾਕ ਪੱਧਰੀ ਵਿਗਿਆਨ ਮੇਲਾ ਕਰਵਾਇਆ ਗਿਆ। ਇਸ ਸਮਾਗਮ ਵਿੱਚ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਵਿਗਿਆਨ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ‘ਭਾਰਤ ਐਨਰਜੀ ਬਾਸਕਿਟ-2047’ ਸਮੇਤ ਵੱਖ-ਵੱਖ ਵਿਗਿਆਨਕ ਵਿਸ਼ਿਆਂ ’ਤੇ ਆਪਣੇ ਮਾਡਲ ਅਤੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਸਮਾਗਮ ਦੌਰਾਨ ਮਨਪ੍ਰੀਤ ਕੌਰ, ਸੰਦੀਪ ਕੌਰ ਅਤੇ ਗਗਨਦੀਪ ਕੌਰ ਨੇ ਜੱਜ ਸਾਹਿਬਾਨ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਈ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦਾ ਮੁਲਾਂਕਣ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਸਕੂਲ ਦੀ ਮੁੱਖ ਅਧਿਆਪਕਾ ਸੀਮਾ ਰਾਣੀ ਨੇ ਜੱਜਾਂ, ਭਾਗ ਲੈਣ ਵਾਲੇ ਸਕੂਲਾਂ, ਵਿਦਿਆਰਥੀਆਂ ਅਤੇ ਬਲਾਕ ਦੇ ਸਮੂਹ ਵਿਗਿਆਨ ਅਧਿਆਪਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਮਾਗਮ ਦੀ ਸਫਲਤਾ ਲਈ ਸਕੂਲ ਦੇ ਸਮੂਹ ਸਟਾਫ਼ ਵੱਲੋਂ ਕੀਤੀ ਮਿਹਨਤ ਅਤੇ ਦਿੱਤੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਰਚਨਾਤਮਕਤਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਵਿਗਿਆਨ ਮੇਲਾ ਵਿਦਿਆਰਥੀਆਂ ਲਈ ਆਪਣੀ ਪ੍ਰਤਿਭਾ ਪ੍ਰਦਰਸ਼ਿਤ ਕਰਨ ਦਾ ਇੱਕ ਸਫਲ ਮੰਚ ਸਾਬਤ ਹੋਇਆ।