ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਤੇ ਮੈਡੀਕਲ ਕੈਂਪ ਲੱਗੇਗਾ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲੱਗੇਗਾ
Publish Date: Thu, 07 May 2026 06:38 PM (IST)
Updated Date: Fri, 08 May 2026 04:15 AM (IST)
-ਖੂਨਦਾਨ ਨਾਲ ਕਈ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਨੇ : ਸੋਖੀ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਏਕਜੋਤ ਯੂਥ ਵੈਲਫੇਅਰ ਸੋਸਾਇਟੀ ਵੱਲੋਂ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ 10 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੇ ਦਫਤਰ, ਡਾਬਾ ਰੋਡ, ਨੇੜੇ ਇੰਦਰ ਗੈਸ ਸਰਵਿਸ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਮੁਖੀ ਪਵਿੱਤਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਂਪ ਵਿਚ ਖੂਨਦਾਨ ਦੇ ਨਾਲ ਨਾਲ ਜਨਰਲ ਹੈਲਥ ਚੈੱਕਅਪ, ਤਜੁਰਬੇਕਾਰ ਡਾਕਟਰਾਂ ਦੀ ਮੁਫ਼ਤ ਸਲਾਹ, ਈਸੀਜੀ, ਸ਼ੂਗਰ ਟੈਸਟ ਅਤੇ ਬਲੱਡ ਪ੍ਰੈਸ਼ਰ ਟੈਸਟ ਮੁਫ਼ਤ ਕੀਤੇ ਜਾਣਗੇ। ਸੋਖੀ ਨੇ ਏਕ ਜੋਤ ਯੂਥ ਵੈਲਫੇਅਰ ਸੋਸਾਇਟੀ ਦੀ ਸਲਾਘਾ ਕਰਦੇ ਹੋਏ ਕਿਹਾ ਕਿ ਖੂਨਦਾਨ ਕਰਨਾ ਇਕ ਬਹੁਤ ਵੱਡਾ ਪੁੰਨ ਦਾ ਕੰਮ ਹੁੰਦਾ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਹੋਰ ਕਿਹਾ ਕਿ ਇਹ ਇਲਾਕਾ ਪਛੜਿਆ ਹੋਇਆ ਹੈ ਅਤੇ ਇੱਥੇ ਬਹੁਤ ਸਾਰੇ ਪ੍ਰੀਵਾਰ ਇਹੋ ਜਿਹੇ ਹਨ ਜੌ ਕਿ ਬਿਮਾਰ ਹੋਣ ਤੇ ਡਾਕਟਰੀ ਖਰਚਾ ਚੁੱਕਣ ਵਿਚ ਅਸਮਰਥ ਹਨ, ਇਸ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਜਾ ਰਿਹਾ ਹੈ, ਜਿੱਥੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੋਰ ਵੀ ਸਮਾਜਸੇਵੀ ਸੰਸਥਾਵਾਂ ਨੂੰ ਲੋਕ ਹਿੱਤ ਅਜਿਹੇ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ।