ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ

ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ 473ਵਾਂ ਮਹਾਨ ਖੂਨਦਾਨ ਕੈਂਪ ਭਾਈ ਧਰਮਿੰਦਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਸਹਿਯੋਗ ਨਾਲ ਲਾਇਆ ਗਿਆ। ਇਸ ਮੌਕੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋੜਵੰਦ ਮਰੀਜ਼ਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਆਪਣੇ ਸਰੀਰ 'ਚੋਂ ਖੂਨਦਾਨ ਕਰਨਾ ਸੰਸਾਰ 'ਚ ਸਭ ਤੋਂ ਉਤਮ ਦਾਨ ਹੈ। ਇਸ ਮੌਕੇ ਭਾਈ ਕਰਨੈਲ ਸਿੰਘ ਗਰੀਬ ਵੱਲੋਂ ਖੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਪ੍ਰਰੀਤ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਖੂਨਦਾਨ ਕੈਂਪ 'ਚ 50 ਯੁੂਨਿਟ ਬਲੱਡ ਇਕੱਤਰ ਕੀਤਾ ਗਿਆ ਜੋ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈ ਕੇ ਦਿੱਤਾ ਜਾਵੇਗਾ।