ਪਿੰਡ ਚੌਂਤਾ 'ਚ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ: ਜੰਮ ਕੇ ਚੱਲੇ ਇੱਟਾਂ-ਰੋੜੇ, ਦਹਿਸ਼ਤ ਦੇ ਮਾਹੌਲ ਦਰਮਿਆਨ 27 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਲੁਧਿਆਣਾ ਦੇ ਪਿੰਡ ਚੌਂਤਾ ਵਿੱਚ ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਟਾਂ-ਰੋੜੇ ਚੱਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ ਦੌਰਾਨ ਆਲੇ-ਦੁਆਲੇ ਦੇ ਘਰਾਂ ਵਿੱਚ ਰਹਿੰਦੇ ਲੋਕਾਂ, ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਨੂੰ ਵੀ ਖ਼ਤਰਾ ਪੈਦਾ ਹੋ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਨਾਲ ਸੰਬੰਧਿਤ 27 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Thu, 09 Jul 2026 01:45 PM (IST)
Updated Date: Thu, 09 Jul 2026 01:46 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਲੁਧਿਆਣਾ ਦੇ ਪਿੰਡ ਚੌਂਤਾ ਵਿੱਚ ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਟਾਂ-ਰੋੜੇ ਚੱਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ ਦੌਰਾਨ ਆਲੇ-ਦੁਆਲੇ ਦੇ ਘਰਾਂ ਵਿੱਚ ਰਹਿੰਦੇ ਲੋਕਾਂ, ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਨੂੰ ਵੀ ਖ਼ਤਰਾ ਪੈਦਾ ਹੋ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਨਾਲ ਸੰਬੰਧਿਤ 27 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਏਐੱਸਆਈ ਵਿਜੈ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ 'ਤੇ ਮੌਜੂਦ ਸਨ। ਇਸ ਦੌਰਾਨ ਥਾਣੇ ਦੇ ਮੁੱਖ ਮੁਨਸ਼ੀ ਵੱਲੋਂ ਟੈਲੀਫੋਨ ਰਾਹੀਂ ਸੂਚਨਾ ਮਿਲੀ ਕਿ ਪਿੰਡ ਚੌਂਤਾ ਦੀ ਫਿਰਨੀ 'ਤੇ ਦੋ ਧਿਰਾਂ ਆਪਸ ਵਿੱਚ ਲੜ ਰਹੀਆਂ ਹਨ। ਜਦੋਂ ਪੁਲਿਸ ਮੌਕੇ 'ਤੇ ਪੁੱਜੀ ਤਾਂ ਦੋਵੇਂ ਧਿਰਾਂ ਉਥੋਂ ਫ਼ਰਾਰ ਹੋ ਚੁੱਕੀਆਂ ਸਨ। ਬਾਅਦ ਵਿੱਚ ਮਿਲੀ ਸੂਚਨਾ ਮੁਤਾਬਕ ਦੋਵੇਂ ਧਿਰਾਂ ਨੇ ਆਪਸੀ ਰੰਜਿਸ਼ ਕਾਰਨ ਇੱਕ-ਦੂਜੇ 'ਤੇ ਵੱਡੇ ਪੱਧਰ 'ਤੇ ਇੱਟਾਂ ਅਤੇ ਰੋੜੇ ਸੁੱਟੇ, ਜਿਸ ਨਾਲ ਆਲੇ ਦੁਆਲੇ ਦੇ ਵਸਨੀਕਾਂ ਅਤੇ ਉੱਥੋਂ ਲੰਘ ਰਹੇ ਰਾਹਗੀਰਾਂ ਦੀ ਸੁਰੱਖਿਆ ਖ਼ਤਰੇ ਵਿੱਚ ਪੈ ਗਈ।
ਇਸ ਮਾਮਲੇ ਵਿੱਚ ਪੁਲਿਸ ਨੇ ਜੀਤੂ, ਸੋਹਣ, ਬਿੱਲਾ (ਪੰਚਾਇਤ ਮੈਂਬਰ), ਮੀਤੀ, ਅੱਕੀ, ਬੀਰੋ ਕੌਰ, ਬਲਜੀਤ, ਜੀਤਾ, ਰਣਜੀਤ, ਪੱਪੂ ਸਿੰਘ, ਦਲਵੀਰ ਕੌਰ, ਪਿੰਕੀ ਕੌਰ, ਗਾਮ ਸਿੰਘ, ਸਤਨਾਮ ਸਿੰਘ, ਸੋਨੀਆ ਕੌਰ, ਭੋਲਾ ਸਿੰਘ, ਮਾਣੋ ਕੌਰ, ਦੁੱਮਣ ਸਿੰਘ, ਸੰਨੀ, ਲੱਖਾ, ਗੁਰਪ੍ਰੀਤ ਸਿੰਘ, ਗੋਰਾ, ਲਾਡੀ ਸਿੰਘ, ਮਿੱਠੂ ਸਿੰਘ, ਸੱਤੂ, ਅਰਜਨ ਅਤੇ ਕਰਨ ਸਮੇਤ ਕੁੱਲ 27 ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐੱਸ) ਦੀਆਂ ਧਾਰਾਵਾਂ 194(2) ਅਤੇ 125 ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।