ਬਲੌਸਮਜ਼ ਸਕੂਲ ’ਚ ਕਰਵਾਏ ਖੇਡ ਮੁਕਾਬਲੇ ਬਲੌਸਮਜ਼ ਸਕੂਲ ਨੇ ਕਰਵਾਏ ਖੇਡ ਮੁਕਾਬਲੇ
Publish Date: Tue, 27 Oct 2026 07:13 PM (IST)
Updated Date: Tue, 27 Oct 2026 07:16 PM (IST)
ਸੁਖਦੇਵ ਗਰਗ, ਪੰਜਾਬੀ ਜਾਗਰਣ, ਜਗਰਾਓਂ, ਬਲੌਸਮਜ਼ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਰਮਿਆਨ ਵੱਖ-ਵੱਖ ਹਾਊਸਾਂ ਦੇ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਦੱਸਿਆ ਕਿ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਰਵਾਈ ਰੁਮਾਲ ਦੌੜ ਵਿਚ ਸਭ ਤੋਂ ਪਹਿਲਾਂ ਰੁਮਾਲ ਚੁੱਕਣ ਵਾਲੇ ਵਿਦਿਆਰਥੀ ਨੂੰ ਜੇਤੂ ਐਲਾਨਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਬੀਟਾ ਹਾਊਸ ਨੇ ਪਹਿਲਾ, ਅਲਫਾ ਹਾਊਸ ਨੇ ਦੂਜਾ ਅਤੇ ਗਾਮਾ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਰਵਾਈ ਰਿਲੇਅ ਦੌੜ ਵਿਦਿਆਰਥੀਆਂ ਨੇ ਟੀਮ ਵਰਕ, ਆਪਸੀ ਤਾਲਮੇਲ ਅਤੇ ਤੇਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਅਲਫਾ ਹਾਊਸ ਨੇ ਪਹਿਲਾ, ਬੀਟਾ ਹਾਊਸ ਨੇ ਦੂਜਾ ਅਤੇ ਡੈਲਟਾ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਪਿ੍ਰੰਸੀਪਲ ਡਾ: ਨਵਨੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ ਖੇਡਾਂ ਵਿੱਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।