- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲੌਸਮਜ਼ ਸਕੂਲ ਨੇ ਪੁਸਤਕ ਮੇਲੇ ’ਚ ਕੀਤੀ ਸ਼ਮੂਲੀਅਤ

- 14)----ਲੁਧਿਆਣਾ ਵਿਖੇ ਲਗਾਏ ਪੁਸਤਕ ਮੇਲੇ ਵਿਚ ਭਾਗ ਲੈਂਦੇ ਹੋਏ ਬਲੌਸਮਜ਼ ਸਕੂਲ ਪ੍ਰਿੰਸੀਪਲ ਡਾ: ਨਵਨੀਤ ਕੌਰ।
ਸੁਖਦੇਵ ਗਰਗ, ਪੰਜਾਬੀ ਜਾਗਰਣ
ਜਗਰਾਓਂ : ਬਲੌਸਮਜ਼ ਕਾਨਵੈਂਟ ਸਕੂਲ ਨੇ ਉਤਸ਼ਾਹ ਨਾਲ ਕੀਤੀ ਪੰਜਾਬੀ ਸਾਹਿਤ ਨੂੰ ਸਮਰਪਿਤ ਪੁਸਤਕ ਮੇਲੇ ਵਿੱਚ ਸ਼ਮੂਲੀਅਤ ਕੀਤੀ। ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਲੁਧਿਆਣਾ ਵਿਖੇ ਪੰਜਾਬੀ ਭਵਨ ਵਿਖੇ ਕਰਵਾਏ ਪੁਸਤਕ ਮੇਲੇ ’ਚ ਬਲੌਸਮਜ਼ ਕਾਨਵੈਂਟ ਸਕੂਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨਿਰਦੇਸ਼ਾਂ ਤਹਿਤ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪੁਸਤਕ ਮੇਲੇ ’ਚ ਪਹੁੰਚ ਕੇ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਪੁਸਤਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਾਹਿਤਕ ਰੁਚੀਆਂ ਨੂੰ ਹੋਰ ਵਿਕਸਿਤ ਕਰਨ ਵੱਲ ਕਦਮ ਵਧਾਇਆ ਤੇ ਸਕੂਲ ਲਈ ਕਿਤਾਬਾਂ ਵੀ ਖ਼ਰੀਦੀਆਂ। ਇਸ ਮੌਕੇ ਪਿ੍ਰੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਪੁਸਤਕਾਂ ਮਨੁੱਖ ਦੀਆਂ ਸਭ ਤੋਂ ਵਧੀਆ ਮਿੱਤਰ ਹੁੰਦੀਆਂ ਹਨ। ਸਕੂਲ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਪਛਾਣ ਅਤੇ ਅਮੀਰ ਵਿਰਾਸਤ ਦਾ ਅਨਮੋਲ ਸਰਮਾਇਆ ਹੈ। ਇਸ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।