ਲੁਧਿਆਣਾ ਦੀ ਫਰੂਟ ਮੰਡੀ 'ਚੋਂ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ; ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
ਜਿਸ ਮਗਰੋਂ ਮੌਕੇ 'ਤੇ ਮੌਜੂਦ ਲੋਕਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਚੰਦ ਮਿੰਟਾਂ 'ਚ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਮਾਓਚਰੀ ਵਿੱਚ ਰਖਵਾਉਣ ਲਈ ਭੇਜ ਦਿੱਤਾ ਹੈ।
Publish Date: Fri, 21 Nov 2025 11:48 AM (IST)
Updated Date: Fri, 21 Nov 2025 11:57 AM (IST)

ਗੌਰਵ ਕੁਮਾਰ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ: ਲੁਧਿਆਣਾ ਮਹਾਨਗਰ ਦੇ ਬਹਾਦਰਕੇ ਰੋਡ ਸਥਿਤ ਫਲ ਮੰਡੀ ਵਿੱਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ । ਜਦੋਂ ਸ਼ੁਕਰਵਾਰ ਸਵੇਰ ਨੂੰ ਆੜਤੀ ਮੰਡੀ ਵਿੱਚ ਆਪਣੇ ਕੰਮਕਾਜ 'ਤੇ ਆਏ ਤੇ ਪਾਣੀ ਵਾਲੀ ਟੈਂਕੀ ਨੇੜੇ ਦੁਕਾਨ ਵਿੱਚ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਦੇਖਦੇ ਹੀ ਦੇਖਦੇ ਉੱਥੇ ਮੰਡੀ ਵਿੱਚ ਭਾਰੀ ਇਕੱਠ ਹੋ ਗਿਆ। ਮੌਕੇ 'ਤੇ ਮੌਜੂਦ ਆਸ-ਪਾਸ ਦੇ ਲੋਕਾਂ ਦੇ ਦੱਸਣ ਮੁਤਾਬਿਕ ਇਸ ਥਾਂ 'ਤੇ ਪਿਛਲੇ ਲੰਬੇ ਸਮੇਂ ਤੋਂ ਨੌਜਵਾਨ ਨਸ਼ਾ ਕਰਦੇ ਹਨ ਅਤੇ ਦੇਹ ਵਪਾਰ ਦਾ ਧੰਦਾ ਵੀ ਪੂਰੇ ਜ਼ੋਰਾਂ ਸ਼ੋਰਾਂ 'ਤੇ ਚੱਲਦਾ ਹੈ। ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਨੇੜੇ ਸਰਿੰਜਾਂ,ਸ਼ਰਾਬ ਦੀਆਂ ਬੋਤਲਾਂ ਅਤੇ ਇਤਰਾਜ਼ਯੋਗ ਸਮੱਗਰੀ ਭਾਰੀ ਮਾਤਰਾ ਵਿੱਚ ਪਈ ਹੈ। ਜਿਸ ਮਗਰੋਂ ਮੌਕੇ 'ਤੇ ਮੌਜੂਦ ਲੋਕਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਚੰਦ ਮਿੰਟਾਂ 'ਚ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਮਾਓਚਰੀ ਵਿੱਚ ਰਖਵਾਉਣ ਲਈ ਭੇਜ ਦਿੱਤਾ ਹੈ। ਉੱਥੇ ਹੀ ਮੌਕੇ 'ਤੇ ਮੌਜੂਦ ਹੌਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੰਡੀ ਵਿੱਚ ਨੌਜਵਾਨ ਦੀ ਲਾਸ਼ ਪਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ 72 ਘੰਟੇ ਲਈ ਰਖਵਾ ਦਿੱਤਾ ਹੈ। ਮ੍ਰਿਤਕ ਦੀ ਪਛਾਣ ਅਤੇ ਉਸਦੇ ਵਾਰਸਾਂ ਲਈ ਪੁੱਛਗਿਛ ਕੀਤੀ ਜਾ ਰਹੀ ਹੈ।