- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਜਾਂਚ ਦੌਰਾਨ ਮ੍ਰਿਤਕਾ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਇਸ ਕਾਰਨ ਪੁਲਿਸ ਵੱਲੋਂ ਪਹਿਲ ਦੇ ਆਧਾਰ ’ਤੇ ਮ੍ਰਿਤਕਾ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਲੜਕੀ ਉੱਥੇ ਕਿਵੇਂ ਪਹੁੰਚੀ ਅਤੇ ਘਟਨਾ ਤੋਂ ਪਹਿਲਾਂ ਉਸ ਦੇ ਨਾਲ ਕੌਣ ਸੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ। ਲਲਤੋਂ ਇਲਾਕੇ ਵਿੱਚ ਸਵੇਰ ਵੇਲੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬੇਆਬਾਦ ਰਸਤੇ ’ਤੇ ਪੈਂਦੇ ਇੱਕ ਖਾਲੀ ਪਲਾਟ ਵਿੱਚ ਕਰੀਬ 25 ਸਾਲਾ ਲੜਕੀ ਦੀ ਲਾਸ਼ ਮਿਲੀ। ਲੜਕੀ ਦੇ ਸਰੀਰ ’ਤੇ ਕਈ ਥਾਵਾਂ ’ਤੇ ਸੱਟਾਂ ਦੇ ਨਿਸ਼ਾਨ ਹੋਣ ਕਾਰਨ ਮੁਢਲੀ ਸਥਿਤੀ ਵਿੱਚ ਕਤਲ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗਾ। ਸਭ ਤੋਂ ਵੱਡੀ ਗੱਲ ਇਹ ਹੈ ਕਿ ਫਿਲਹਾਲ ਮ੍ਰਿਤਕਾ ਦੀ ਪਛਾਣ ਨਹੀਂ ਹੋ ਸਕੀ।
ਲਲਤੋਂ ਬੱਸ ਸਟਾਪ ਤੋਂ ਖੇੜੀ ਵੱਲ ਜਾਂਦੇ ਕੁਝ ਰਾਹਗੀਰਾਂ ਨੇ ਸਵੇਰੇ ਬੇਆਬਾਦ ਰਸਤੇ ’ਤੇ ਇੱਕ ਖਾਲੀ ਪਲਾਟ ਵਿੱਚ ਲੜਕੀ ਦੀ ਲਾਸ਼ ਪਈ ਦੇਖੀ। ਲਾਸ਼ ਨੂੰ ਦੇਖਦਿਆਂ ਹੀ ਰਾਹਗੀਰਾਂ ਨੇ ਤੁਰੰਤ ਚੌਕੀ ਲਲਤੋਂ ਦੀ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ।
ਚੌਕੀ ਇੰਚਾਰਜ ਸਾਰਜ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਦੀ ਉਮਰ ਕਰੀਬ 25 ਸਾਲ ਜਾਪਦੀ ਹੈ। ਉਸ ਦੇ ਸਰੀਰ ’ਤੇ ਕਈ ਥਾਵਾਂ ’ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮੁਤਾਬਕ ਫਿਲਹਾਲ ਇਹ ਸਪਸ਼ਟ ਨਹੀਂ ਹੈ ਕਿ ਲੜਕੀ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ। ਕਤਲ ਸਮੇਤ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।
ਪਛਾਣ ਲਈ ਪੁਲਿਸ ਨੇ ਵਧਾਈ ਜਾਂਚ
ਪੁਲਿਸ ਜਾਂਚ ਦੌਰਾਨ ਮ੍ਰਿਤਕਾ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਇਸ ਕਾਰਨ ਪੁਲਿਸ ਵੱਲੋਂ ਪਹਿਲ ਦੇ ਆਧਾਰ ’ਤੇ ਮ੍ਰਿਤਕਾ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਲੜਕੀ ਉੱਥੇ ਕਿਵੇਂ ਪਹੁੰਚੀ ਅਤੇ ਘਟਨਾ ਤੋਂ ਪਹਿਲਾਂ ਉਸ ਦੇ ਨਾਲ ਕੌਣ ਸੀ।
ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਸਬੰਧੀ ਸਥਿਤੀ ਹੋਰ ਸਪਸ਼ਟ ਹੋਵੇਗੀ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਤੇ ਹੋਰ ਤੱਥਾਂ ਦੇ ਆਧਾਰ ’ਤੇ ਲੜਕੀ ਦੀ ਮੌਤ ਦੀ ਗੁੱਥੀ ਸੁਲਝਾਉਣ ਦੇ ਯਤਨ ਜਾਰੀ ਹਨ। ਫਿਲਹਾਲ ਪੁਲਿਸ ਨੇ ਲਾਸ਼ ਨੂੰ 72 ਘੰਟੇ ਰੀ ਸ਼ਨਾਖਤ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।