ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ

ਸ਼ੇਰਪੁਰ ਮਾਰਕੀਟ ਦੇ ਲਾਗਿਉਂ 14 ਸਾਲਾਂ ਦਾ ਮੁੰਡਾ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮੋਤੀ ਨਗਰ ਦੀ ਪੁਲਿਸ ਨੇ ਗ਼ਾਇਬ ਹੋਏ ਲੜਕੇ ਅਬਦੁੱਲਾ ਦੇ ਪਿਤਾ ਮੁਹੰਮਦ ਯਕੀਨ ਦੇ ਬਿਆਨਾਂ ਉਪਰ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮੁਹੰਮਦ ਯਕੀਨ ਨੇ ਦੱਸਿਆ ਕਿ ਸ਼ਾਮ ਚਾਰ ਵਜੇ ਦੇ ਕਰੀਬ ਉਨ੍ਹਾਂ ਦਾ ਪੁੱਤਰ ਘਰ ਦੇ ਬਾਹਰ ਖੇਡ ਰਿਹਾ ਸੀ। ਕੁਝ ਸਮੇਂ ਬਾਅਦ ਉਹ ਅਚਾਨਕ ਗਾਇਬ ਹੋ ਗਿਆ। ਦੋਸਤਾਂ ਤੇ ਰਿਸ਼ਤੇਦਾਰਾਂ ਕੋਲੋਂ ਉਸ ਬਾਰੇ ਪੁੱਿਛਆ ਗਿਆ ਪਰ ਕਿਸੇ ਨੂੰ ਵੀ ਮੁੰਡੇ ਸਬੰਧੀ ਕੋਈ ਜਾਣਕਾਰੀ ਨਹੀਂ ਸੀ। ਦੇਰ ਰਾਤ ਤਕ ਵੀ ਜਦੋਂ ਮੁੰਡਾ ਵਾਪਸ ਨਾ ਪਰਤਿਆ ਤਾਂ ਮਾਪਿਆਂ ਨੇ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੱਤੀ ਪਰਿਵਾਰਕ ਮੈਂਬਰਾਂ ਨੂੰ ਆਲੇ ਦੁਆਲੇ ਦੇ ਲੋਕਾਂ ਕੋਲੋਂ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਅਗਵਾ ਕਰ ਲਿਆ ਗਿਆ ਹੈ ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਕਿਸੇ ਨੇ ਉਨ੍ਹਾਂ ਦੇ ਪੁੱਤਰ ਨੂੰ ਅਗਵਾ ਕਰ ਕੇ ਅਣਪਛਾਤੀ ਥਾਂ ਤੇ ਰੱਖਿਆ ਹੋਇਆ ਹੈ। ਪੁਲਿਸ ਨੇ ਮੁਕੱਦਮਾ ਦਰਜ ਕਰਕੇ ਲੜਕੇ ਅਤੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ