ਸੁਸੀਲ ਕੁਮਾਰ ਸ਼ਸ਼ੀ, ਲੁਧਿਆਣਾ

ਮੁਟਿਆਰ ਤੇ ਉਸ ਦੀ ਮਾਂ ਨੇ ਜਦ ਨੌਜਵਾਨਾਂ ਦੀਆਂ ਅਸ਼ਲੀਲ ਟਿੱਚਰਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਉਸ ਦਾ ਹੌਸਲਾ ਵਧ ਗਿਆ ਦੋਵਾਂ ਵੱਲੋਂ ਵਿਰੋਧ ਨਾ ਕਰਦਿਆਂ ਦੇਖ ਨੌਜਵਾਨ ਨੇ ਮੁਟਿਆਰ ਨੂੰ ਰਸਤੇ ਵਿਚ ਰੋਕ ਕੇ ਉਸ ਨਾਲ ਛੇੜਛਾੜ ਕੀਤੀ ਇਸ 'ਤੇ ਪਾਣੀ ਸਿਰ ਤੋਂ ਲੰਘਦਿਆਂ ਦੇਖ ਲੜਕੀ ਨੇ ਆਪਣੇ ਪਿਤਾ ਨੂੰ ਇਸ ਸਾਰੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਦੁੱਗਰੀ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਲੜਕੀ ਦੇ ਪਿਤਾ ਦੇ ਬਿਆਨਾਂ ਉੱਪਰ ਭਾਈ ਹਿੰਮਤ ਸਿੰਘ ਨਗਰ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ। ਇਸ ਮਾਮਲੇ ਸਬੰਧੀ ਥਾਣਾ ਦੁੱਗਰੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਵੀਹ ਵਰਿ੍ਹਆਂ ਦੀ ਧੀ ਆਪਣੀ ਮਾਂ ਨਾਲ ਜਦ ਵੀ ਘਰ ਤੋਂ ਬਾਹਰ ਨਿਕਲਦੀ ਤਾਂ ਮੁਲਜ਼ਮ ਪ੍ਰਦੀਪ ਕੁਮਾਰ ਭੱਦੀ ਸ਼ਬਦਾਵਲੀ ਬੋਲਦਾ ਤੇ ਗਾਲ਼ਾਂ ਕੱਢਦਾ ਕੁਝ ਦਿਨਾਂ ਤਕ ਤਾਂ ਦੋਵਾਂ ਨੇ ਮੁਲਜ਼ਮ ਨੂੰ ਨਜ਼ਰਅੰਦਾਜ਼ ਕੀਤਾ, ਪਰ ਉਹ ਬਾਜ਼ ਨਾ ਆਇਆ ਕੁਝ ਦਿਨ ਪਹਿਲਾਂ ਮੁਲਜ਼ਮ ਨੇ ਲੜਕੀ ਨੂੰ ਰਸਤੇ ਵਿਚ ਘੇਰ ਕੇ ਉਸ ਨਾਲ ਛੇੜਛਾੜ ਕੀਤੀ। ਜਿਵੇਂ ਹੀ ਲੜਕੀ ਦੇ ਪਿਤਾ ਨੂੰ ਇਸ ਮਾਮਲੇ ਸਬੰਧੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕੀਤਾ ਇਸੇ ਦੌਰਾਨ ਮੁਲਜ਼ਮ ਨੇ ਘਰ ਆ ਕੇ ਲੜਕੀ ਕੋਲੋਂ ਮਾਫ਼ੀ ਮੰਗ ਲਈ ਮਾਫ਼ੀ ਮੰਗਣ ਦੇ ਬਾਵਜੂਦ ਮੁਲਜ਼ਮ ਬਾਜ਼ ਨਾ ਆਇਆ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਦੁਗਰੀ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਪਰਦੀਪ ਕੁਮਾਰ ਨੂੰ ਹਿਰਾਸਤ ਵਿਚ ਲਿਆ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਮੁਲਜ਼ਮ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ