- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਝ ਹਫਤੇ ਪਹਿਲੋਂ ਜਦੋਂ ਨਾਬਾਲਗ ਇਕੱਲੀ ਸੀ, ਤਾਂ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਮੁਲਜ਼ਮ ਨੇ ਕੋਹਾੜਾ ਨੇੜੇ ਭੱਠੀ ਹਸਪਤਾਲ ਦੇ ਕੋਲ ਉਸ ਨਾਲ ਜਬਰ-ਜ਼ਿਨਾਹ ਕੀਤਾ। ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਨੇ ਪੀੜਤਾ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਇਸ ਘਟਨਾ ਬਾਰੇ ਦੱਸਿਆ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਰਿਸ਼ਤਿਆਂ ਦੀ ਮਰਿਆਦਾ ਨੂੰ ਛਿੱਕੇ ਟੰਗਦਿਆਂ ਹਵਸ ਵਿੱਚ ਅੰਨ੍ਹੇ ਹੋਏ ਵਿਅਕਤੀ ਨੇ ਨਸ਼ੇ ਵਿੱਚ ਟੁੰਨ ਹੋ ਕੇ ਆਪਣੀ ਹੀ 15 ਸਾਲਾ ਨਾਬਾਲਗ ਸਾਲੀ ਦੀ ਆਬਰੂ ਤਾਰ ਤਾਰ ਕਰ ਦਿੱਤੀ। ਸ਼ਰਮਨਾਕ ਘਟਨਾ ਤੋਂ ਬਾਅਦ ਮੁਲਜ਼ਮ ਨੇ ਨਾਬਾਲਗ ਨੂੰ ਕਿਸੇ ਨੂੰ ਵੀ ਇਸ ਬਾਰੇ ਦੱਸਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਕਾਰਨ ਡਰੀ-ਸਹਿਮੀ ਪੀੜਤਾ ਕਾਫ਼ੀ ਸਮੇਂ ਤੱਕ ਚੁੱਪ ਰਹੀ। ਲੜਕੀ ਜਿਵੇਂ ਹੀ ਲੁਧਿਆਣਾ ਤੋਂ ਆਪਣੇ ਪਿੰਡ ਪਹੁੰਚੀ ਤਾਂ ਉਸਨੇ ਮਾਪਿਆਂ ਨੂੰ ਆਪਣੇ ਜੀਜੇ ਦੀ ਸ਼ਰਮਨਾਕ ਹਰਕਤ ਸਬੰਧੀ ਜਾਣਕਾਰੀ ਦਿੱਤੀ। ਸੂਚਨਾ ਮਿਲਦੇ ਹੀ ਉੱਤਰ ਪ੍ਰਦੇਸ਼ ਦੇ ਸੀਤਾਪੁਰ ਇਲਾਕੇ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 0 ਐਫਆਈਆਰ ਦਰਜ ਕਰਕੇ ਮਾਮਲਾ ਲੁਧਿਆਣਾ ਦੇ ਥਾਣਾ ਕੁੰਮ ਕਲਾਂ ਦੀ ਪੁਲਿਸ ਨੂੰ ਭੇਜ ਦਿੱਤਾ ਹੈ।
ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਪੀੜਿਤ ਬੱਚੀ ਨੇ ਦੱਸਿਆ ਕਿ ਉਹ ਲੁਧਿਆਣਾ ਦੇ ਕੁਮਕਲਾ ਇਲਾਕੇ ਵਿੱਚ ਆਪਣੀ ਭੈਣ ਅਤੇ ਜੀਜੇ ਦੇ ਕੋਲ ਰਹਿੰਦੀ ਸੀ। ਤਿੰਨੋ ਇੱਕੋ ਹੀ ਵਿਹੜੇ ਵਿੱਚ ਰਹਿ ਕੇ ਸੈਕਟਰੀ ਵਿੱਚ ਕੰਮ ਕਰਦੇ ਸਨ।ਦੋਸ਼ ਹੈ ਕਿ ਮੁਲਜ਼ਮ ਕਾਫ਼ੀ ਸਮੇਂ ਤੋਂ ਨਾਬਾਲਗ 'ਤੇ ਮਾੜੀ ਨਜ਼ਰ ਰੱਖਦਾ ਸੀ।
ਕੁਝ ਹਫਤੇ ਪਹਿਲੋਂ ਜਦੋਂ ਨਾਬਾਲਗ ਇਕੱਲੀ ਸੀ, ਤਾਂ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਮੁਲਜ਼ਮ ਨੇ ਕੋਹਾੜਾ ਨੇੜੇ ਭੱਠੀ ਹਸਪਤਾਲ ਦੇ ਕੋਲ ਉਸ ਨਾਲ ਜਬਰ-ਜ਼ਿਨਾਹ ਕੀਤਾ। ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਨੇ ਪੀੜਤਾ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਇਸ ਘਟਨਾ ਬਾਰੇ ਦੱਸਿਆ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।
ਧਮਕੀਆਂ ਕਾਰਨ ਨਾਬਾਲਗ ਨੇ ਡਰ ਦੇ ਮਾਰੇ ਕਿਸੇ ਨਾਲ ਵੀ ਆਪਣੇ ਤੇ ਹੋਏ ਜ਼ੁਲਮ ਦਾ ਜ਼ਿਕਰ ਨਹੀਂ ਕੀਤਾ। ਬਾਅਦ ਵਿੱਚ ਜਦੋਂ ਪਰਿਵਾਰ ਆਪਣੇ ਜੱਦੀ ਪਿੰਡ ਪਹੁੰਚਿਆ ਤਾਂ ਪੀੜਤਾ ਨੇ ਆਪਣੇ ਮਾਪਿਆਂ ਨੂੰ ਸਾਰੀ ਘਟਨਾ ਬਾਰੇ ਦੱਸਿਆ। ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਦੇ ਸਦਰਪੁਰ ਥਾਣੇ ਵਿੱਚ ਜ਼ੀਰੋ ਐਫਆਈਆਰ ਦਰਜ ਕਰਕੇ ਜਾਂਚ ਲਈ ਮਾਮਲਾ ਲੁਧਿਆਣਾ ਦੇ ਥਾਣਾ ਕੁੰਮ ਕਲਾਂ ਨੂੰ ਭੇਜ ਦਿੱਤਾ ਗਿਆ।
ਇਸ ਸਬੰਧੀ ਥਾਣਾ ਕੁੰਮ ਕਲਾਂ ਅਧੀਨ ਚੌਂਕੀ ਕਟਾਣੀ ਦੇ ਇੰਚਾਰਜ ਸੁਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਅਤੇ ਪੋਕਸੋ ਐਕਟ ਦੀਆਂ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।