ਸਕੇ ਭਰਾਵਾਂ ਨੂੰ ਘੇਰ ਕੇ ਲੁੱਟਿਆ ਮੋਟਰਸਾਈਕਲ: ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, ਪੁਲਿਸ ਨੇ ਪੰਜਾਂ ਦੀ ਭਾਲ ਕੀਤੀ ਸ਼ੁਰੂ
ਇਸ ਦੌਰਾਨ ਪਿੱਛੋਂ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਕਰੀਬ ਪੰਜ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਧਮਕਾਉਂਦੇ ਹੋਏ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਪੁਲਿਸ ਨੂੰ ਦਿੱਤੇ ਬਿਆਨ ਵਿੱਚ 22 ਸਾਲਾ ਹੁਸੈਨ ਅੰਸਾਰੀ ਵਾਸੀ ਐੱਸਐੱਮਸੀ ਕਲੋਨੀ, ਭਾਮੀਆਂ ਕਲਾਂ ਨੇ ਦੱਸਿਆ ਕਿ ਬੀਤੇ ਦਿਨ ਸਵੇਰ ਕਰੀਬ 8:30 ਵਜੇ ਉਹ ਆਪਣੇ ਭਰਾ ਬਾਜ਼ਿਵ ਅੰਸਾਰੀ ਨਾਲ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਤੋਂ ਫੈਕਟਰੀ ਕੰਮ ਲਈ ਜਾ ਰਹੇ ਸਨ।
Publish Date: Thu, 13 Aug 2026 07:54 PM (IST)
Updated Date: Fri, 14 Aug 2026 11:46 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਤਾਜਪੁਰ ਰੋਡ ’ਤੇ ਦੋ ਸਕੇ ਭਰਾਵਾਂ ਨੂੰ ਘੇਰ ਕੇ ਬਦਮਾਸ਼ਾਂ ਵੱਲੋਂ ਉਨ੍ਹਾਂ ਦਾ ਮੋਟਰਸਾਈਕਲ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਭਰਾ ਸਵੇਰੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫੈਕਟਰੀ ਵਿੱਚ ਕੰਮ ’ਤੇ ਜਾ ਰਹੇ ਸਨ।
ਇਸ ਦੌਰਾਨ ਪਿੱਛੋਂ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਕਰੀਬ ਪੰਜ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਧਮਕਾਉਂਦੇ ਹੋਏ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਪੁਲਿਸ ਨੂੰ ਦਿੱਤੇ ਬਿਆਨ ਵਿੱਚ 22 ਸਾਲਾ ਹੁਸੈਨ ਅੰਸਾਰੀ ਵਾਸੀ ਐੱਸਐੱਮਸੀ ਕਲੋਨੀ, ਭਾਮੀਆਂ ਕਲਾਂ ਨੇ ਦੱਸਿਆ ਕਿ ਬੀਤੇ ਦਿਨ ਸਵੇਰ ਕਰੀਬ 8:30 ਵਜੇ ਉਹ ਆਪਣੇ ਭਰਾ ਬਾਜ਼ਿਵ ਅੰਸਾਰੀ ਨਾਲ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਤੋਂ ਫੈਕਟਰੀ ਕੰਮ ਲਈ ਜਾ ਰਹੇ ਸਨ।
ਜਦੋਂ ਦੋਵੇਂ ਭਰਾ ਤਾਜਪੁਰ ਰੋਡ ਸਥਿਤ ਟੀਵੀਐੱਸ ਏਜੰਸੀ ਦੇ ਸਾਹਮਣੇ ਪਹੁੰਚੇ ਤਾਂ ਪਿੱਛੋਂ ਦੋ ਮੋਟਰਸਾਈਕਲਾਂ ’ਤੇ ਕਰੀਬ ਪੰਜ ਨੌਜਵਾਨ ਆਏ। ਮੁਲਜ਼ਮਾਂ ਨੇ ਦੋਵੇਂ ਭਰਾਵਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦਾ ਮੋਟਰਸਾਈਕਲ ਖੋਹ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ।
ਮਾਮਲੇ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਮੋਟਰਸਾਈਕਲ ਲੁੱਟਣ ਵਾਲੇ ਬਦਮਾਸ਼ਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ।