- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਬੀਐਸਸੀ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੀਜਾ : ਅੰਤਰਰਾਸ਼ਟਰੀ ਪੱਧਰ ’ਤੇ ਮੈਡੀਕਲ ਸਿੱਖਿਆ ਖੇਤਰ ’ਚ ਚੰਗਾ ਰੁਤਬਾ ਹਾਸਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਬੀਐੱਸਸੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ’ਚੋਂ ਕੁਲਾਰ ਕਾਲਜ ਦੀ ਮਿਸ ਅਨੰਤਪ੍ਰੀਤ ਕੌਰ ਅਤੇ ਸੁਖਨੂਰ ਕੌਰ ਹਰੀ ਨੇ ਪਹਿਲਾ ਸਥਾਨ, ਮਿਸ ਪ੍ਰਭਪ੍ਰੀਤ ਕੌਰ ਤੇ ਮਿਸ ਰਨਦੀਪ ਕੌਰ ਨੇ ਦੂਜਾ ਸਥਾਨ ਅਤੇ ਮਿਸ ਸ਼ਿਵਮ ਕੌਰ ਗਿੱਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਤੇ ਮੈਨੇਜਿੰਗ ਡਾਇਰੈਕਟਰ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਾ ਸਿਹਰਾ ਸਮੂਹ ਮਿਹਨਤੀ ਸਟਾਫ਼ ਸਿਰ ਜਾਂਦਾ ਹੈ। ਇਸ ਮੌਕੇ ਡਾਇਰੈਕਟਰ ਪ੍ਰੋ. ਰੁਪਿੰਦਰ ਸਿੰਘ ਬੈਨੀਪਾਲ, ਪ੍ਰਿੰਸੀਪਲ ਪ੍ਰੋ. ਅਰਪਨ ਦਿਆਲ ਅਤੇ ਵਾਈਸ ਪ੍ਰਿੰਸੀਪਲ ਮਿਸਿਜ ਗੁਰਪ੍ਰੀਤ ਕੌਰ ਵੜਿੰਗ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਕਾਲਜ ’ਚ ਬੇਸਿਕ ਬੀਐੱਸਸੀ ਨਰਸਿੰਗ ਤੇ ਜੀਐੱਨਐੱਮ ਦੇ ਕੋਰਸ ਸਫਲਤਾਪੂਰਵਕ ਚੱਲ ਰਹੇ ਹਨ। ਇਸ ਸੰਸਥਾ ’ਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਲੜਕੀਆਂ ਕੋਰਸ ਪ੍ਰਾਪਤ ਕਰ ਕੇ ਵਿਦੇਸ਼ ਤੇ ਭਾਰਤ ਦੇ ਨਾਮਵਰ ਹਸਪਤਾਲਾਂ ’ਚ ਸੈਟਲ ਹੋ ਚੁੱਕੀਆਂ ਹਨ।