ਚੌਕੀ ਦੇ ਬਾਹਰ ਕਾਰ ਸਵਾਰ ’ਤੇ ਚੱਲੀਆਂ ਗੋਲੀਆਂ, ਪਰਿਵਾਰ ਸਮੇਤ ਜਾ ਰਹੇ ਜਸਪਾਲ ਸਿੰਘ ਜੱਸਾ ਜ਼ਖ਼ਮੀ; ਪੁਲਿਸ ਕਰ ਰਹੀ ਹੈ CCTV ਫੁਟੇਜ ਦੀ ਜਾਂਚ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਲਡੀਕੋ ਚੌਕੀ ਦੇ ਇੰਚਾਰਜ ਕਰਨਜੀਤ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਜੱਸਾ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਕਾਰ ’ਚ ਸਵਾਰ ਹੋ ਕੇ ਆਪਣੀ ਭੈਣ ਨੂੰ ਮਿਲਣ ਤੋਂ ਬਾਅਦ ਵਾਪਸ ਆ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਮੁਲਜ਼ਮਾਂ ਨੇ ਕਾਰ ਸਵਾਰਾਂ ’ਤੇ ਗੋਲੀ ਚਲਾ ਦਿੱਤੀ, ਜੋ ਜਸਪਾਲ ਸਿੰਘ ਜੱਸਾ ਨੂੰ ਲੱਗੀ। ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
Publish Date: Thu, 29 Oct 2026 12:47 PM (IST)
Updated Date: Thu, 29 Oct 2026 12:53 PM (IST)
ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ। ਥਾਣਾ ਸਲੇਮ ਟਾਬਰੀ ਅਧੀਨ ਪੈਂਦੀ ਐਲਡੀਕੋ ਚੌਕੀ ਤੋਂ ਮਹਿਜ਼ 50 ਮੀਟਰ ਦੀ ਦੂਰੀ ’ਤੇ ਮੁੱਖ ਜੀਟੀ ਰੋਡ ’ਤੇ ਦੇਰ ਰਾਤ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਰਾਤ ਕਰੀਬ 3 ਵਜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਪਰਿਵਾਰ ਸਮੇਤ ਕਾਰ ਵਿੱਚ ਜਾ ਰਹੇ ਜਸਪਾਲ ਸਿੰਘ ਜੱਸਾ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਜਸਪਾਲ ਸਿੰਘ ਜੱਸਾ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਲਡੀਕੋ ਚੌਕੀ ਦੇ ਇੰਚਾਰਜ ਕਰਨਜੀਤ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਜੱਸਾ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਕਾਰ ’ਚ ਸਵਾਰ ਹੋ ਕੇ ਆਪਣੀ ਭੈਣ ਨੂੰ ਮਿਲਣ ਤੋਂ ਬਾਅਦ ਵਾਪਸ ਆ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਮੁਲਜ਼ਮਾਂ ਨੇ ਕਾਰ ਸਵਾਰਾਂ ’ਤੇ ਗੋਲੀ ਚਲਾ ਦਿੱਤੀ, ਜੋ ਜਸਪਾਲ ਸਿੰਘ ਜੱਸਾ ਨੂੰ ਲੱਗੀ। ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਚੌਕੀ ਇੰਚਾਰਜ ਅਨੁਸਾਰ ਜ਼ਖ਼ਮੀ ਜਸਪਾਲ ਸਿੰਘ ਜੱਸਾ ਮੂਲ ਰੂਪ ਵਿੱਚ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿੱਚ ਤਲਵੰਡੀ ਕਲਾਂ ਵਿਖੇ ਰਹਿ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
CCTV ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਪੁਲਿਸ
ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ। ਚੌਕੀ ਇੰਚਾਰਜ ਕਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।