- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਹਰਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਉਹ ਆਪਣੇ ਘਰ ਤਾਲੇ ਲਗਾ ਕੇ ਧੀ ਕੋਲ ਕੈਨੇਡਾ ਗਏ ਹੋਏ ਸਨ । ਉਨ੍ਹਾਂ ਦੀ ਗੈਰਹਾਜ਼ਰੀ ਦੌਰਾਨ ਅਣਪਛਾਤੇ ਵਿਅਕਤੀ ਘਰ ਵਿੱਚ ਦਾਖਲ ਹੋਏ ਅਤੇ ਅਲਮਾਰੀਆਂ 'ਚੋਂ ਕੀਮਤੀ ਸਾਮਾਨ 'ਤੇ ਹੱਥ ਸਾਫ ਕਰ ਗਏ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਘਰ ਨੂੰ ਤਾਲੇ ਲਗਾ ਕੇ ਬੇਟੀ ਨੂੰ ਮਿਲਣ ਲਈ ਕੈਨੇਡਾ ਗਏ ਇੱਕ ਵਿਅਕਤੀ ਦੇ ਬੰਦ ਪਏ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾ ਲਿਆ। ਪੱਖੋਵਾਲ ਰੋਡ ਦੇ ਗੋਬਿੰਦ ਨਗਰ ਇਲਾਕੇ ਵਿੱਚ ਹੋਈ ਇਸ ਵਾਰਦਾਤ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਹਰਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਉਹ ਆਪਣੇ ਘਰ ਤਾਲੇ ਲਗਾ ਕੇ ਧੀ ਕੋਲ ਕੈਨੇਡਾ ਗਏ ਹੋਏ ਸਨ । ਉਨ੍ਹਾਂ ਦੀ ਗੈਰਹਾਜ਼ਰੀ ਦੌਰਾਨ ਅਣਪਛਾਤੇ ਵਿਅਕਤੀ ਘਰ ਵਿੱਚ ਦਾਖਲ ਹੋਏ ਅਤੇ ਅਲਮਾਰੀਆਂ 'ਚੋਂ ਕੀਮਤੀ ਸਾਮਾਨ 'ਤੇ ਹੱਥ ਸਾਫ ਕਰ ਗਏ।
ਚੋਰ ਘਰ ਵਿੱਚੋਂ ਐਲਈਡੀ ਟੀਵੀ, ਲੈਪਟਾਪ, ਸਿਲਾਈ ਮਸ਼ੀਨ, ਸਪੋਰਟਸ ਵਾਚ, ਪਿੱਤਲ ਦੇ ਸਜਾਵਟੀ ਸਮਾਨ, ਪਾਣੀ ਗਰਮ ਕਰਨ ਵਾਲੀ ਰਾਡ, ਬੈਗ, ਸੋਨੇ ਦੀਆਂ ਚੂੜੀਆਂ ਅਤੇ ਹੋਰ ਘਰੇਲੂ ਸਾਮਾਨ ਚੋਰੀ ਕਰਕੇ ਲੈ ਗਏ। ਹਾਲ ਹੀ ਵਿੱਚ ਖੰਗੂੜਾ ਜਦ ਘਰ ਵਾਪਸ ਆਏ ਤਾਂ ਉਹਨਾਂ ਨੂੰ ਵਾਰਦਾਤ ਸਬੰਧੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।