ਛੀਨਾਂ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬੱਸ ਰਵਾਨਾ
ਛੀਨਾਂ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬੱਸ ਰਵਾਨਾ ਹੋਈ
Publish Date: Sun, 29 Mar 2026 07:47 PM (IST)
Updated Date: Mon, 30 Mar 2026 04:09 AM (IST)
ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ, ਲੁਧਿਆਣਾ ਹਲਕਾ ਦੱਖਣੀ ਤੋਂ ਵਿਧਾਇਕਾ ਬੀਬੀ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਹੇਠ ਕਬੀਰ ਨਗਰ ਡਾਬਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਹੋਈ।ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਬੀਬੀ ਛੀਨਾ ਨੇ ਕਿਹਾ ਕਿ ਇਸ ਯੋਜਨਾ ਨਾਲ ਨਾ ਸਿਰਫ਼ ਲੋਕਾਂ ਦੀਆਂ ਆਸਥਾਵਾਂ ਨੂੰ ਮਜ਼ਬੂਤੀ ਮਿਲੀ ਹੈ, ਬਲਕਿ ਸਮਾਜ ਵਿੱਚ ਏਕਤਾ ਅਤੇ ਸਾਂਝ ਨੂੰ ਵੀ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਇਹ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਮਾਜ ਦੇ ਵਰਗ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਦਾ ਧੰਨਵਾਦ ਕਰਦਿਆਂ ਕਿ ਮੁੱਖ ਮੰਤਰੀ ਤੀਰਥ ਯੋਜਨਾ ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।