ਪਲਵਿੰਦਰ ਸਿੰਘ ਢੁੱਡੀਕੇ ਲੁਧਿਆਣਾ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਕਾਲਜ ਆਫ਼ ਫਿਸ਼ਰਜ਼ ਐਂਡ ਕਲਾਈਮੇਟ ਰੈਸੀਡੇਂਟ ਐਨੀਮਲ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਧਾਲੀਵਾਲ 12. ਵਜੇ ਉਦਘਾਟਨ ਲਈ ਪਹੁੰਚੇ। ਇਸ ਮੌਕੇ ਵੈਟਰਨਰੀ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਵਧਾਈ ਦੀ ਹੱਕਦਾਰ ਹੈ ਵੈਟਨਰੀ ਯੂਨੀਵਰਸਿਟੀ ਜੋ ਨਵੀਆਂ ਨਵੀਆਂ ਤਕਨੀਕਾਂ ਨਾਲ ਅੱਗੇ ਵਧ ਰਹੀ ਹੈ। ਸ਼ੈੱਡ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਸ਼ੂਆਂ ਲਈ ਬਹੁਤ ਹੀ ਲਾਹੇਵੰਦ ਰਹੇਗਾ ਜੋ ਗਰਮੀ ਵਿੱਚ ਠੰਡਾ ਅਤੇ ਸਰਦੀਆਂ ਵਿੱਚ ਗਰਮ ਰਹੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਿੰਡ ਪਿੰਡ ਵਿੱਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਵੈਟਰਨਰੀ ਯੂਨੀਵਰਸਿਟੀ ਤੋਂ ਟਰੇਨਿੰਗ ਲੈ ਕੇ ਲਾਹਾ ਲੈਣ ਦੀ ਅਪੀਲ ਵੀ ਕੀਤੀ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਵੈਟਰਨਰੀ ਯੂਨੀਵਰਸਿਟੀ ਗਿਆਨ ਦਾ ਉਹ ਵੱਡਾ ਕੇਂਦਰ ਹੈ ਜਿਥੋਂ ਸਿੱਖ ਕੇ ਦੇਸ਼ਾਂ ਅਤੇ ਵਿਦੇਸ਼ਾਂ ਵਿੱਚ ਸਿਖਿਆਰਥੀ ਮੱਲਾਂ ਮਾਰ ਰਹੇ ਹਨ। ਯੂਨੀਵਰਸਿਟੀ ਵਿੱਚ ਸਟਾਫ ਦੀ ਘਾਟ ਸਬੰਧੀ ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਜਿੱਥੇ ਜਿੱਥੇ ਵੀ ਸਟਾਫ ਦੀ ਘਾਟ ਹੋਵੇਗੀ ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਭਰਤੀ ਲਈ ਲਗਾਤਾਰ ਪੋਸਟਾਂ ਕੱਢੀਆਂ ਜਾ ਰਹੀਆਂ ਹਨ। ਪੰਚਾਇਤੀ ਜ਼ਮੀਨਾਂ ਦੇ ਛੁਡਾ ਰਹੇ ਕਬਜ਼ਿਆਂ ਸਬੰਧੀ ਉਨ੍ਹਾਂ ਕਿਹਾ ਕਿ ਇਹ ਲਡ਼ੀ ਜਾਰੀ ਰਹੇਗੀ।

ਮੰਨਣਾ ਪਵੇਗਾ ਕੋਰਟ ਦਾ ਫ਼ੈਸਲਾ-ਧਾਲੀਵਾਲ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹੋਈ ਸਜ਼ਾ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ ਪਰ ਕੋਰਟ ਦਾ ਫ਼ੈਸਲਾ ਤਾਂ ਮੰਨਣਾ ਹੀ ਪਵੇਗਾ।

Posted By: Tejinder Thind