- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2 ਨੰਬਰ ਦੀ ਲੀਡ-ਮਾਪੇ ਅਧਿਆਪਕ ਮਿਲਣੀ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਕੈਬਨਿਟ ਮੰਤਰੀ ਮੰਡੀਆਂ

-ਕਿਹਾ, ਅਧਿਆਪਕਾਂ ਤੇ ਮਾਪਿਆਂ ਵਿਚਾਲੇ ਤਾਲਮੇਲ ਵਧਣਾ ਸਿੱਖਿਆ ਕ੍ਰਾਂਤੀ ਦਾ ਪ੍ਰਤੀਕ
ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਮੁੰਡੀਆਂ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਪੰਜਾਬ ਸਰਕਾਰ ਅਤੇ ਹੁਕਮਾਂ ਅਨੁਸਾਰ ਮਾਪਿਆਂ ਅਤੇ ਅਧਿਆਪਕਾਂ ਵਿੱਚ ਮਿਲਣੀ ਕਰਵਾਈ ਗਈ। ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸ਼ਿਰਕਤ ਕੀਤੀ।
ਮੰਡੀਆਂ ਨੇ ਕਿਹਾ ਕਿ ਸਕੂਲ ’ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਅੰਦਰ ਆਪਸੀ ਤਾਲਮੇਲ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਪ੍ਰਤੀਕ ਹੈ ਉਹਨਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਅਤੇ ਸਕੂਲਾਂ ਦੇ ਅਧਿਆਪਕਾਂ ਦੇ ਅੰਦਰ ਅਕਸਰ ਅਜਿਹੀ ਗੱਲਬਾਤ ਹੋਣੀ ਚਾਹੀਦੀ ਹੈ, ਤਾਂ ਜੋ ਬੱਚਿਆਂ ਦੇ ਭਵਿੱਖ ਪ੍ਰਤੀ ਦੋਵੇਂ ਧਿਰਾਂ ਰਲ ਕੇ ਕੋਈ ਠੋਸ ਕਦਮ ਚੱਕ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਅਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮਿਹਨਤੀ ਅਧਿਆਪਕਾਂ ਦੇ ਸਮਰਪਣ ਤੇ ਸਰਕਾਰ ਦੀਆਂ ਸਿੱਖਿਆ-ਪੱਖੀ ਪਹਿਲਕਦਮੀਆਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਧੁਨਿਕ ਸਿੱਖਿਆ ਪ੍ਰਾਪਤ ਕਰਕੇ ਸਮੇਂ ਦੇ ਹਾਣੀ ਬਣ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਮਿਲਣੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਬੱਚਿਆਂ ਦੀ ਪੜ੍ਹਾਈ ਅਤੇ ਤਰੱਕੀ ਬਾਰੇ ਅਧਿਆਪਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਰੁਚੀ ਅਤੇ ਯੋਗਤਾ ਅਨੁਸਾਰ ਬੱਚਿਆਂ ਦਾ ਭਵਿੱਖ ਤਹਿਤ ਕੀਤਾ ਜਾ ਸਕੇ ਉਨ੍ਹਾਂ ਕਿਹਾ ਕਿ ਅੱਜ ਉਹਨਾਂ ਨੂੰ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨਾਲ ਮਿਲ ਕੇ ਬੇਹੱਦ ਖੁਸ਼ੀ ਹੋਈ ਹੈ।
ਉਨ੍ਹਾਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦਾ ਜ਼ਿਕਰ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ’ਤੇ ਪੂਰਾ ਧਿਆਨ ਦੇਣ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਗਲਤ ਸੰਗਤ ਤੋਂ ਬਚਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਮਾਪਿਆਂ ਜਾਂ ਅਧਿਆਪਕਾਂ ਨੂੰ ਸੂਚਿਤ ਕਰਨ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਗੁਰਮੀਤ ਸਿੰਘ ਮੁੰਡੀਆਂ, ਸਕੂਲ ਦੇ ਪ੍ਰਿੰਸੀਪਲ ਪੂਜਾ ਤ੍ਰੇਹਨ, ਚੇਅਰਮੈਨ ਐੱਸਐੱਮਸੀ ਰਵਿੰਦਰ ਕੌਰ, ਗੁਰਪ੍ਰੀਤ ਕੌਰ, ਲੈਕਚਰਾਰ ਰਾਜਵਿੰਦਰ ਸਿੰਘ, ਕੈਂਪਸ ਮੈਨੇਜਰ ਗੁਰਜੰਟ ਸਿੰਘ, ਸਾਬਕਾ ਕੌਂਸਲਰ ਮਨਜਿੰਦਰ ਸਿੰਘ ਭੋਲਾ ਮਾਂਗਟ, ਲਾਲੀ ਹਰਾ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਉਨ੍ਹਾਂ ਦੇ ਮਾਤਾ-ਪਿਤਾ ਮੌਜੂਦ ਸਨ।