ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ : ਮੁੰਡੀਆਂ
ਈਦ-ਉਲ-ਫ਼ਿਤਰ ਦੇ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਪਿੰਡ ਹੀਰਾ ਦੀ ਜਾਮਾ ਮਸਜਿਦਾਂ ਵਿੱਚ ਕੀਤੀ ਸ਼ਿਰਕਤ
Publish Date: Sat, 21 Mar 2026 10:34 PM (IST)
Updated Date: Sun, 22 Mar 2026 04:17 AM (IST)

ਈਦ-ਉਲ-ਫ਼ਿਤਰ ਦੇ ਮੌਕੇ ਪਿੰਡ ਹੀਰਾ ਦੀ ਜਾਮਾ ਮਸਜਿਦ ’ਚ ਕੀਤੀ ਸ਼ਿਰਕਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਾਹਨੇਵਾਲ ਮੁਸਲਿਮ ਭਾਈਚਾਰੇ ਵੱਲੋਂ ਪਿੰਡ ਹੀਰਾਂ ਵਿਖੇ ਸਥਿਤ ਜਾਮਾ ਮਸਜਿਦਾਂ ਵਿਖੇ ਈਦ-ਉਲ-ਫ਼ਿਤਰ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਸਮੂਹ ਮੁਸਲਮਾਂ ਵੱਲੋਂ ਈਦ ਦੀ ਨਮਾਜ ਅਦਾ ਕੀਤੀ ਗਈ। ਇਸ ਮੌਕੇ ਤੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦੇਣ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਿਸ਼ੇਸ਼ ਤੌਰਤੇ ਪੁੱਜੇ। ਇਸ ਮੌਕੇ ਤੇ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਈਦ-ਉਲ-ਫ਼ਿਤਰ ਦਾ ਤਿਉਹਾਰ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਦਿੜ੍ਹ ਕਰਵਾਉਂਦਾ ਹੈ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਪਵਿੱਤਰ ਦਿਹਾੜਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਮਜ਼ਬੂਤ ਕਰੇਗਾ ਜੋ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੀਆਂ ਗਈਆਂ ਮਹਾਨ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਤਿਉਹਾਰ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ਤੇ ਇਸ ਖੁਸ਼ੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਫਿਰ ਪੰਜਾਬ ਦੇ ਸਮੁੱਚੇ ਨਿਵਾਸੀਆਂ ਨੂੰ ਇਸ ਪਵਿੱਤਰ ਮੁਕੱਦਸ ਦਿਨ ਤੇ ਈਦ ਦੀ ਵਧਾਈ ਦਿੱਤੀ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਕਾਮਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਇਸ ਮੌਕੇ ਤੇ ਕੌਂਸਲਰ ਜਸਪਾਲ ਸਿੰਘ ਗਰੇਵਾਲ, ਕਰਮਜੀਤ ਸਿੰਘ ਖਾਂਸੀ, ਜੋਨ ਕੂੰਮ ਕਲਾਂ ਬਲਾਕ ਸੰਮਤੀ ਚੇਅਰਮੈਨ, ਗੁਰਪ੍ਰੀਤ ਸਿੰਘ ਗੋਪੀ ਨਾਮਧਾਰੀ ਅਤੇ ਹੋਰ ਹਾਜ਼ਰ ਸਨ।