ਮੁੰਡੀਆਂ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਮੁੰਡੀਆਂ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
Publish Date: Thu, 23 Apr 2026 07:13 PM (IST)
Updated Date: Fri, 24 Apr 2026 04:07 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ ਅਨਾਜ ਮੰਡੀ ਸਾਹਨੇਵਾਲ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜ਼ਾਇਜਾ ਲੈਣ ਲਈ ਵਿਸ਼ੇਸ਼ ਤੋਰ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪਹੁੰਚੇ ਅਤੇ ਆੜ੍ਹਤੀਆ ਤੇ ਕਿਸਾਨਾਂ ਦੇ ਨਾਲ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਗੱਲਬਾਤ ਕਰਦਿਆਂ ਮੁੰਡੀਆਂ ਨੇ ਕਿਹਾ ਕਿ ਮੰਡੀਆਂ ਵਿੱਚ ਮਾਨ ਸਰਕਾਰ ਵੱਲੋਂ ਕੀਤੀਆਂ ਤਿਆਰੀਆਂ ਦਾ ਸਪੱਸ਼ਟ ਅਸਰ ਵੇਖਣ ਨੂੰ ਮਿਲ ਰਿਹਾ ਹੈ। ਫ਼ਸਲ ਦੀ ਲੁਹਾਈ, ਸਫ਼ਾਈ, ਖ਼ਰੀਦ ਅਤੇ ਚੁਕਾਈ ਤੱਕ ਸਾਰਾ ਕੰਮ ਸੁਚਾਰੂ ਢੰਗ ਨਾਲ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਖ਼ਰੀਦ ਤੋਂ ਬਾਅਦ ਤੁਰੰਤ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਅਤੇ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਅਤੇ ਹੋਰਨਾਂ ਆੜ੍ਹਤੀਆ ਵੱਲੋ ਮੰਤਰੀ ਮੁੰਡੀਆਂ ਦਾ ਅਨਾਜ ਮੰਡੀ ਸਾਹਨੇਵਾਲ ਵਿਖੇ ਪੁਹੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ। ਮੰਤਰੀ ਮੁੰਡੀਆਂ ਨੇ ਅਨਾਜ ਮੰਡੀ ’ਚ ਮੌਜੂਦ ਕਣਕ ਦੀ ਖਰੀਦ ਕਰ ਰਹੀਆਂ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਫਸਲ ਵੇਚਣ ਸਮੇਂ ਕੋਈ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ ਤੇ ਉਨ੍ਹਾਂ ਦੀ ਕਣਕ ਦੀ ਫਸਲ ਸਹੀਂ ਸਮੇਂ ਖਰੀਦੀ ਜਾਵੇ ਤਾਂ ਜੋ ਅਨਾਜ ਮੰਡੀ ਵਿਚ ਕਣਕ ਦੀ ਫ਼ਸਲ ਲੈ ਕੇ ਆਏ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਮੰਤਰੀ ਮੁੰਡੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਆੜ੍ਹਤੀਆ ਨੂੰ ਜੋ ਕਣਕ ਦੀ ਲਿਫਟਿੰਗ ਸੰਬੰਧੀ ਜੋ ਸਮੱਸਿਆ ਆ ਰਹੀ ਹੈ ਉਸ ਸਮੱਸਿਆ ਨੂੰ ਹੱਲ ਕਰਵਾਉਣ ਲਈ ਮੈਂ ਡੀਸੀ ਅਤੇ ਐੱਸਡੀਐੱਮ ਦੇ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਨੂੰ ਦੱਸ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੀਆਂ ਸਾਰੀਆਂ ਅਨਾਜ ਮੰਡੀਆ ਚ ਬਹੁਤ ਜਲਦੀ ਹੀਂ ਕਣਕ ਦੀ ਲਿਫਟਿੰਗ ਦੀ ਰਫਤਾਰ ਨੂੰ ਤੇਜ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਸਿੰਘ ਗਰੇਵਾਲ, ਦਵਿੰਦਰ ਸਿੰਘ ਝੱਜ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ, ਜਸਬੀਰ ਸਿੰਘ ਚਹਿਲ ਖਾਨਪੁਰ, ਅਮਰਦੀਪ ਸਿੰਘ, ਪ੍ਰਧਾਨ ਅੰਮ੍ਰਿਤਪਾਲ ਸਿੰਘ, ਬਲਰਾਮ ਪਾਠਕ, ਪ੍ਰਧਾਨ ਰਾਜਦੀਪ ਭਾਟੀਆ, ਕੁਲਦੀਪ ਐਰੀ, ਸਤੀਸ਼ ਕੁਮਾਰ, ਸੁਖਬੀਰ ਸਿੰਘ ਗਰੇਵਾਲ ਲੇਖਾਕਾਰ, ਗੁਰਸਿਮਰਨਜੀਤ ਸਿੰਘ ਮੰਡੀ ਸੁਪਰਵਾਈਜ਼ਰ ਆਦਿ ਹਾਜ਼ਰ ਸਨ।